ਪੱਤਰ ਪ੍ਰੇਰਕ
ਮੰਡੀ ਅਹਿਮਦਗੜ੍ਹ, 9 ਜਨਵਰੀ
ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਬਿਗੁਲ ਵਜਾ ਦਿੱਤਾ ਗਿਆ ਪਰ ਅਜੇ ਪੰਦਰਾਂ ਜਨਵਰੀ ਤੱਕ ਕਿਸੇ ਵੀ ਤਰ੍ਹਾਂ ਦੀਆਂ ਰੈਲੀਆਂ, ਰੋਡ ਸ਼ੋਅ ਜਾਂ ਨੁੱਕੜ ਮੀਟਿੰਗਾਂ ਉੱਪਰ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਇਹੋ ਜਿਹੇ ਹਾਲਾਤਾਂ ਵਿੱਚ ਸਿਆਸੀ ਪਾਰਟੀਆ ਅਤੇ ਉਨ੍ਹਾਂ ਦੇ ਸਥਾਨਕ ਆਗੂਆਂ ਵੱਲੋਂ ਆਪਣੇ-ਆਪਣੇ ਸੰਭਾਵੀਂ ਉਮੀਦਵਾਰਾਂ ਦੇ ਹੱਕ ਵਿੱਚ ਪਹਿਲਾਂ ਹੀ ਸੋਸ਼ਲ ਮੀਡੀਆਂ ’ਤੇ ਚਲਾਏ ਜਾ ਰਹੇ ਅਸਿੱਧੇ ਪ੍ਰਚਾਰ ਨੂੰ ਚਲਾਉਣਾ ਵੀ ਸੌਖਾ ਨਹੀਂ ਹੋਵੇਗਾ, ਕਿਉਂਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਨ ਨੇ ਜ਼ਿਲ੍ਹਾ ਪੱਧਰ ਦੀਆਂ ਮੀਡੀਆ ਸਰਟੀਫਿਕੇਸ਼ਨ ਮੌਨੀਟਰਿੰਗ ਕਮੇਟੀਆਂ ਕਾਇਮ ਕੀਤੀਆਂ ਹਨ ਅਤੇ ਇਨ੍ਹਾਂ ਤੋਂ ਹਰ ਪੋਸਟ ਜਾਂ ਸੁਨੇਹੇ ਲਈ ਪੇਸ਼ਗੀ ਪ੍ਰਵਾਨਗੀ ਲੈਣਾ ਪਾਰਟੀਆਂ ਲਈ ਲਾਜ਼ਮੀ ਹੋਵੇਗਾ। ਸ੍ਰੀਮਤੀ ਮਾਧਵੀ ਕਟਾਰੀਆ ਨੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ।