ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 2 ਅਪਰੈਲ
ਦੜਾ ਸੱਟਾ ਲਗਾਉਣ ਦੇ ਦੋਸ਼ ਹੇਠ ਪੁਲੀਸ ਨੇ 11 ਜਣਿਆਂ ਨੂੰ ਗ੍ਰਿਫ਼ਤਾਰ ਕਰਕੇ ਹਜ਼ਾਰਾਂ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਥਾਣਾ ਸਲੇਮ ਟਾਬਰੀ ਦੇ ਅਧਿਕਾਰੀ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਸਰੂਪ ਨਗਰ ਸਲੇਮ ਟਾਬਰੀ ਵਾਸੀ ਮਨੋਜ ਕੁਮਾਰ ਅਤੇ ਰੋਹਿਤ ਕੁਮਾਰ ਨੂੰ ਦੜਾ ਸੱਟਾ ਲਗਾਉਂਦਿਆਂ ਕਾਬੂ ਕਰਕੇ 10 ਹਜ਼ਾਰ 780 ਰੁਪਏ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਅਮਰਜੀਤ ਸਿੰਘ, ਬੂਟਾ ਰਾਮ, ਦਰਸ਼ਨ ਸਿੰਘ, ਸੰਜੇ ਕੁਮਾਰ, ਦਲੀਪ ਠਾਕੁਰ, ਗੁਰਪ੍ਰੀਤ ਸਿੰਘ, ਸੰਜੇ ਕੁਮਾਰ, ਸੁਨੀਲ ਕੁਮਾਰ ਅਤੇ ਮਨਜੀਤ ਸਿੰਘ ਨੂੰ ਕਾਬੂ ਕਰ ਕੇ ਨਕਦੀ ਬਰਾਮਦ ਕੀਤੀ ਹੈ।