ਲੁਧਿਆਣਾ: ਜਵਾਹਰ ਨਗਰ ਕੈਂਪ ’ਚ ਸਵੇਰੇ ਤਿੰਨ ਨੌਜਵਾਨਾਂ ਨੇ ਕਨਫੈਕਸ਼ਨਰੀ ਦੀ ਦੁਕਾਨ ਅੰਦਰ ਦਾਖਲ ਹੋ ਕੇ ਮਾਲਕ ਰਾਜੇਸ਼ ’ਤੇ ਕਾਤਲਾਨਾ ਹਮਲਾ ਕਰ ਦਿੱਤਾ ਅਤੇ ਫ਼ਰਾਰ ਹੋ ਗਿਆ। ਥਾਣਾ ਡਿਵੀਜ਼ਨ ਨੰ. 5 ਤੇ ਚੌਕੀ ਕੋਚਰ ਮਾਰਕੀਟ ਦੀ ਪੁਲੀਸ ਨੇ ਨੇ ਸੀਸੀਟੀਵੀ ਕੈਮਰੇ ਦੀ ਫੁਟੇਜ਼ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਰਾਜੇਸ਼ ਦੇ ਲੜਕੇ ਮਾਨਸ ਨੇ ਦੱਸਿਆ ਕਿ ਉਨ੍ਹਾਂ ਦੀ ਮਾਨਸ ਦੇ ਨਾਮ ਤੋਂ ਕਨਫੈਕਸ਼ਨਰੀ ਦੀ ਦੁਕਾਨ ਹੈ। ਸਵੇਰੇ ਉਸ ਦੇ ਪਿਤਾ ਰਾਜੇਸ਼ ਨੇ ਸ਼ਟਰ ਚੁੱਕਿਆ ਤਾਂ ਹਥਿਆਰਾਂ ਨਾਲ ਲੈਸ ਹੋ ਕੇ ਤਿੰਨ ਨੌਜਵਾਨ ਅੰਦਰ ਦਾਖਲ ਹੋ ਗਏ ਤੇ ਉਨ੍ਹਾਂ ਨੇ ਦੁਕਾਨ ਦੇ ਅੰਦਰ ਬੈਠੇ ਰਾਜੇਸ਼ ’ਤੇ ਹਮਲਾ ਕਰਕੇ ਉਸ ਨਾਲ ਕੁੱਟਮਾਰ ਕੀਤੀ ਤੇ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਏਐਸਆਈ ਕੁਲਜਿੰਦਰ ਸਿੰਘ ਨੇ ਦੱਸਿਆ ਕਿ ਹਮਲਾਵਾਰਾਂ ਨੇ ਮੂੰਹ ’ਤੇ ਮਾਸਕ ਪਾਏ ਹੋਏ ਸਨ। ਇਸ ਕਾਰਨ ਉਨ੍ਹਾਂ ਦੀ ਪਛਾਣ ਨਹੀਂ ਹੋ ਪਾ ਰਹੀ। -ਟਨਸ