ਖੰਨਾ:
ਪਿੰਡ ਮਾਣਕੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਐੱਸਐੱਮਓ ਡਾ. ਰਵੀ ਦੱਤ ਦੇ ਨਿਰਦੇਸ਼ਾਂ ਅਨੁਸਾਰ ਆਯੂਸ਼ਮਾਨ ਪੰਦਰਵਾੜੇ ਸਬੰਧੀ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ। ਇਸ ਸਬੰਧੀ ਬੀਈਈ ਗੁਰਦੀਪ ਸਿੰਘ ਨੇ ਕਿਹਾ ਕਿ ਇਸ ਪੰਦਰਵਾੜੇ ਅਧੀਨ ਆਯੂਸ਼ਮਾਨ ਸਿਹਤ ਬੀਮਾ ਕਾਰਡ ਬਣਾਉਣ ਲਈ ਸਪੈਸ਼ਲ ਕੈਂਪ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਸ਼ਨ ਕਾਰਡ ਧਾਰਕ, ਜੇ-ਫਾਰਮ ਧਾਰਕ ਕਿਸਾਨ, ਰਜਿਸਟਰਡ ਮਜ਼ਦੂਰ, ਛੋਟੇ ਵਪਾਰੀ, ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡਧਾਰਕ ਯੋਗ ਪਰਿਵਾਰ ਇਨ੍ਹਾਂ ਕੈਂਪਾਂ ਵਿੱਚ ਆ ਕੇ ਸਿਹਤ ਬੀਮਾ ਕਾਰਡ ਬਣਾ ਸਕਦੇ ਹਨ। ਇਸ ਸਕੀਮ ਅਧੀਨ ਲਾਭਪਾਤਰੀ ਪਰਿਵਾਰ ਦਾ ਸਾਲਾਨਾ ਪੰਜ ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਇਸ ਦੌਰਾਨ ਪ੍ਰਿੰਸੀਪਲ ਨਰਿੰਦਰ ਵਰਮਾ ਨੇ ਸਿਹਤ ਕਰਮੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਅੱਛਰਦੀਪ ਨੰਦਾ, ਮੁਨੀਸ਼ ਗੁਲਾਟੀ, ਦਲਜੀਤ ਸਿੰਘ, ਭੁਪਿੰਦਰ ਕੌਰ, ਅਮਨਦੀਪ ਸਿੰਘ, ਪਰਮਜੀਤ ਕੌਰ ਤੇ ਟੀਟੂ ਖੰਨਾ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ