ਡੀ.ਪੀ ਐੱਸ ਬੱਤਰਾ
ਸਮਰਾਲਾ, 11 ਸਤੰਬਰ
ਇਥੇ ਸਮਰਾਲਾ ਜ਼ੋਨ ਵੱਲੋਂ ਬੈਡਮਿੰਟਨ ਖੇਡ ਮੁਕਾਬਲੇ ਸੁਪੀਰੀਅਰ ਪਬਲਿਕ ਸਕੂਲ ਗੜ੍ਹੀ ਤਰਖਾਣਾ ਵਿੱਚ ਕਰਵਾਏ ਗਏ, ਜਿਸ ਵਿੱਚ ਨੌਂ ਟੀਮਾਂ ਨੇ ਹਿੱਸਾ ਲਿਆ। ਐੱਮਏਐੱਮ ਸਕੂਲ ਦੀਆਂ (ਅੰਡਰ ਸਤਾਰਾਂ) ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਟੀਮ ਵਿੱਚ ਆਰੂਸ਼ੀ, ਸਿਮਰਨਜੀਤ ਕੌਰ, ਰਮਨਦੀਪ ਕੌਰ ,ਚਾਹਤ ਤੇ ਰਾਜਦੀਪ ਕੌਰ ਨੇ ਭਾਗ ਲਿਆ। ਪ੍ਰਿੰਸੀਪਲ ਅੰਮ੍ਰਿਤ ਪ੍ਰਕਾਸ਼ ਸਿੰਘ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ ਅਤੇ ਟੀਮ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸੇ ਤਰ੍ਹਾਂ ਜ਼ੋਨ ਸਮਰਾਲਾ ਵੱਲੋਂ ਕ੍ਰਿਕਟ ਖੇਡ ਮੁਕਾਬਲੇ ਸੇਂਟੀਨੇਲ ਇੰਟਰਨੈਸ਼ਨਲ ਪਬਲਿਕ ਸਕੂਲ ਭਰਥਲਾ ਵਿੱਚ ਕਰਵਾਏ ਗਏ, ਜਿਸ ਵਿੱਚ 12 ਟੀਮਾਂ ਨੇ ਭਾਗ ਲਿਆ ਅਤੇ ਐੱਮਏਐੱਮ ਸਕੂਲ ਦੀ (ਅੰਡਰ 19) ਲੜਕਿਆਂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਟੀਮ ਵਿੱਚ ਹਸਨਦੀਪ ਸਿੰਘ, ਗੌਰਵ, ਰਾਜ ਹੰਸ, ਬਿਪਨ ਦੀਪ ਸਿੰਘ, ਪ੍ਰਭਨੂਰ ਸਿੰਘ, ਪ੍ਰਭਜੋਤ ਸਿੰਘ, ਗੁਰਕਰਨ ਸਿੰਘ, ਸਾਹਿਲ ਚੌਧਰੀ, ਉਦੈ ਕੁਮਾਰ, ਜਸ਼ਨ ਚੌਧਰੀ, ਨਵਨੂਰ ਸਿੰਘ ਮਾਨਵਜੋਤ ਸਿੰਘ, ਸੂਵੀਰ ਖੁੱਲਰ, ਹਰਸ਼ਦੀਪ ਸਿੰਘ ਨੇ ਭਾਗ ਲਿਆ।
ਕੁਸ਼ਤੀ ਮੁਕਾਬਲੇ ਵਿੱਚ ਮਹਿਕਪ੍ਰੀਤ ਕੌਰ ਪਹਿਲੇ ਸਥਾਨ ’ਤੇ ਰਹੀ
ਸਮਰਾਲਾ (ਪੱਤਰ ਪ੍ਰੇਰਕ): ਸਮਰਾਲਾ ਜ਼ੋਨ ਦੇ ਕੁਸ਼ਤੀ ਮੁਕਾਬਲੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਝਾੜ ਸਾਹਿਬ ਵਿੱਚ ਕਰਵਾਏ ਗਏ, ਜਿਸ ਵਿੱਚ ਐੱਮਏਐੱਮ ਸਕੂਲ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ 73 ਕਿਲੋ ਕੁਸ਼ਤੀ ਮੁਕਾਬਲਿਆ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਨਾਲ ਹੀ ਸਕੂਲ ਦੀ ਅੰਡਰ- 19 ਲੜਕਿਆਂ ਦੀ ਹੈਂਡਬਾਲ ਟੀਮ ਜ਼ਿਲ੍ਹੇ ਵਿੱਚ ਪਹੁੰਚੀ। ਇਸ ਮੌਕੇ ਸਕੂਲ ਪ੍ਰਿੰਸੀਪਲ ਅੰਮ੍ਰਿਤ ਪ੍ਰਕਾਸ਼ ਸਿੰਘ ਨੇ ਵਿਦਿਆਥੀਆਂ ਦੀ ਇਸ ਵਧੀਆਂ ਕਾਰਗੁਜ਼ਾਰੀ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨੇ ਇਸ ਪ੍ਰਾਪਤੀ ਉਪਰ ਜੇਤੂ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ।
ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਖੇਡਾਂ ਵਿਚ ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਦੇ ਵਿਦਿਆਰਥੀਆਂ ਨੇ ਵੱਖ ਵੱਖ ਗਤੀਵਿਧੀਆਂ ਵਿੱਚ ਹਿੱਸਾ ਲੈਂਦੇ ਹੋਏ ਚੰਗੀਆਂ ਪੁਜੀਸ਼ਨਾਂ ਹਾਸਲ ਕੀਤੀਆਂ। ਇਸੇ ਲੜੀ ਨੂੰ ਅੱਗੇ ਵਧਾਉਂਦਿਆਂ ਖੰਨਾਂ ਜ਼ੋਨਲ ਖੇਡਾਂ ਵਿਚ ਅੰਡਰ 17 ਦੀਆਂ ਕੁਸ਼ਤੀਆਂ ਦੇ ਮੁਕਾਬਲੇ ਖੰਨਾ ਵਿੱਚ ਕਰਵਾਏ ਗਏ। ਜਿਸ ਵਿਚ ਇਲਾਕੇ ਦੇ ਸਮੂਹ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸੇ ਤਰ੍ਹਾਂ ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਦੇ ਗਿਆਰਵੀਂ ਜਮਾਤ ਦੇ ਦੋ ਵਿਦਿਆਰਥੀਆਂ ਪ੍ਰਿੰਸਦੀਪ ਸਿੰਘ ਅਤੇ ਹਰਸਿਮਰਨ ਸਿੰਘ ਨੇ ਕ੍ਰਮਵਾਰ 65 ਅਤੇ 60 ਕਿਲੋ ਦੇ ਪਹਿਲਵਾਨੀ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ ਆਪਣੇ ਮੁਕਾਬਲੇ ਦੇ ਸਾਰੇ ਪ੍ਰਤੀਯੋਗੀਆਂ ਨੂੰ ਹਰਾ ਕੇ ਗੋਲਡ ਮੈਡਲ ਹਾਸਲ ਕੀਤਾ।