ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 5 ਦਸੰਬਰ
ਅੰਬੇਡਕਰ ਨਵਯੁਕਤ ਦਲ ਵੱਲੋਂ ਸੰਵਿਧਾਨ ਨਿਰਮਾਤਾ ਡਾ. ਬੀਆਰ ਅੰਬੇਡਕਰ ਪ੍ਰੀ-ਨਿਰਵਾਣ ਦਿਵਸ ਦੇ ਸਬੰਧ ਵਿੱਚ ਬਹੁਜਨ ਚੇਤਨਾ ਮਾਰਚ ਕੱਢਿਆ ਗਿਆ। ਇਸ ਮੌਕੇ ਸਰਪ੍ਰਸਤ ਰਾਜੀਵ ਕੁਮਾਰ ਲਵਲੀ ਅਤੇ ਪ੍ਰਧਾਨ ਬੰਸੀ ਲਾਲ ਪ੍ਰੇਮੀ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਜਲੰਧਰ ਬਾਈਪਾਸ ਸਥਿਤ ਡਾ. ਬੀਆਰ ਅੰਬੇਡਕਰ ਦੇ ਬੁੱਤਾਂ ਦੀ ਸਾਂਭ ਸੰਭਾਲ ਦਾ ਕੰਮ ਦਲ ਨੂੰ ਸੌਂਪਿਆ ਜਾਵੇ।