ਖੇਤਰੀ ਪ੍ਰਤੀਨਿਧ
ਲੁਧਿਆਣਾ, 24 ਸਤੰਬਰ
ਕਾਂਗਰਸ ਦੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਖੇਤੀ ਆਰਡੀਨੈਂਸ ਦੇ ਹੱਕ ਜਾਂ ਵਿਰੋਧ ਬਾਰੇ ਪੈਦਾ ਹੋਈ ਸਥਿਤੀ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਨੂੰ ਕਿਹਾ ਹੈ ਕਿ ਉਹ ਸਪੱਸ਼ਟ ਕਰਨ ਕਿ ਜਦ ਇਸ ਆਰਡੀਨੈਂਸ ’ਤੇ ਕਿਸੇ ਵੀ ਤਰ੍ਹਾਂ ਦੀ ਵੋਟਿੰਗ ਹੋਈ ਹੀ ਨਹੀਂ ਤਾਂ ਉਹ ਇਸ ਆਰਡੀਨੈਂਸ ਦੇ ਵਿਰੋਧ ਵਿੱਚ ਵੋਟਿੰਗ ਕਿੱਥੇ ਕਰ ਗਏ? ਇੱਥੇ ਜਾਰੀ ਕੀਤੇ ਇੱਕ ਬਿਆਨ ’ਚ ਸ੍ਰੀ ਬਿੱਟੂ ਨੇ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ, ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ’ਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਇਆ।