ਦੋਰਾਹਾ: ਅੱਜ ਇਥੇ ਪਾਵਰਕੌਮ/ਟਰਾਂਸਕੋ ਪੈਨਸ਼ਨਰ ਯੂਨੀਅਨ ਦੇ ਮੈਂਬਰਾਂ ਦੀ ਇੱਕਤਰਤਾ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੈਨਸ਼ਨਰਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਹਰਭੂਲ ਸਿੰਘ ਰਾਣੋਂ ਨੇ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਦੀ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਦੀ ਨਿਖੇਧੀ ਕੀਤੀ ਤੇ ਕਿਹਾ ਕਿ ‘ਆਪ’ ਸਰਕਾਰ ਵੀ ਪਿਛਲੀਆਂ ਸਰਕਰਾਂ ਦੀ ਤਰ੍ਹਾਂ ਟਾਲ ਮਟੋਲ ਵਾਲੀ ਨੀਤੀ ਅਪਣਾ ਰਹੀ ਹੈ। ਇਸ ਮੌਕੇ ਬਲਵਿੰਦਰ ਸਿੰਘ, ਰਾਮ ਸਵਰੂਪ, ਜਰਨੈਲ ਸਿੰਘ, ਕੁਲਦੀਪ ਸਿੰਘ ਗਰੇਵਾਲ ਨੇ ਜਥੇਬੰਦੀ ਦੀ ਪਹਿਚਾਣ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ ਕੀਤਾ। -ਪੱਤਰ ਪ੍ਰੇਰਕ