ਜਗਰਾਉਂ
ਬੇਟ ਇਲਾਕੇ ਦੇ ਪਿੰਡ ਖੁਦਾਈ ਚੱਕ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅੱਜ ਦਿਹਾਤੀ ਖੇਤੀਬਾੜੀ ਕੰਮ ਤਜ਼ਰਬਾ ਪ੍ਰੋਗਰਾਮ ਤਹਿਤ ਇਕ ਕੈਂਪ ਲਾਇਆ। ਇਸ ਕੈਂਪ ਵਿੱਚ ਵਿਸਥਾਰ ਖੇਤੀਬਾੜੀ ਅਫ਼ਸਰ ਡਾ. ਸ਼ੇਰਅਜੀਤ ਸਿੰਘ ਮੰਡ ਵੀ ਮੌਜੂਦ ਸਨ। ਕਿਸਾਨਾਂ ਨੂੰ ਜਾਗਰੂਕ ਕਰਨ ਹਿੱਤ ਲਾਏ ਗਏ ਕੈਂਪ ਦੌਰਾਨ ਵਿਦਿਆਰਥੀਆਂ ਨੇ ਕਿਸਾਨਾਂ ਨੂੰ ਫ਼ਸਲੀ ਕੀੜਿਆਂ ਨੂੰ ਵੱਖ-ਵੱਖ ਢੰਗ ਤਰੀਕਿਆਂ ਨਾਲ ਰੋਕਣ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਕਣਕ, ਝੋਨੇ, ਆਲੂ ਤੇ ਮੱਕੀ ‘ਚ ਪੋਸ਼ਣ ਦੀ ਘਾਟ ਦੇ ਲੱਛਣਾਂ ਬਾਰੇ ਵੀ ਦੱਸਿਆ ਗਿਆ। -ਨਿੱਜੀ ਪੱਤਰ ਪ੍ਰੇਰਕ