ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 24 ਮਈ
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਾਰਡ ਨੰਬਰ 39 ਵਿੱਚ ਵਾਰਡ ਵਾਸੀਆਂ ਨਾਲ ਬੂਥ ਕਮੇਟੀ ਦੀ ਮੀਟਿੰਗ ਕੀਤੀ। ਇਸ ਮੌਕੇ ਸ੍ਰੀ ਬੈੈਂਸ ਨੇ ਕਿਹਾ ਕਿ ਲੋਕ ਗੁਰੂ ਗ੍ਰੰਥ ਸਾਹਿਬ ਨੂੰ ਬਹੁੱਤ ਸਤਿਕਾਰ ਕਰਦੇ ਹਨ, ਪਰ ਪਿਛਲੀ ਅਕਾਲੀ ਭਾਜਪਾ ਦੀ ਸਰਕਾਰ ਵੇਲੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ। ਉਨ੍ਹਾਂ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਹੱਥ ਵਿਚ ਫੜ ਕੇ ਅਤੇ ਦਮਦਮਾ ਸਾਹਿਬ ਵੱਲ ਮੂੰਹ ਕਰ ਕੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਬੇਅਦਬੀ ਅਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਜਲਦ ਹੀ ਫੜ ਕੇ ਜੇਲ੍ਹਾਂ ਵਿਚ ਸੁੱਟਿਆ ਜਾਵੇਗਾ। ਚਾਰ ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਬੇਅਦਬੀ ਅਤੇ ਗੋਲੀ ਕਾਡ ਦੇ ਦੋਸ਼ੀ ਫੜੇ ਨਹੀ ਗਏ। ਸ੍ਰੀ ਬੈਂਸ ਨੇ ਮੰਗ ਕੀਤੀ ਹੈ ਕਿ ਕੈਪਟਨ ਸਰਕਾਰ ਬੇਅਕਬੀ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰੇ।