ਲੁਧਿਆਣਾ: ਥਾਣਾ ਫੋਕਲ ਪੁਆਇੰਟ ਦੀ ਪੁਲੀਸ ਨੇ ਦੋ ਜਣਿਆਂ ਖ਼ਿਲਾਫ਼ ਬੈਟਰੀਆਂ ਚੋਰੀ ਕਰਨ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਹੈ। ਨਿਊ ਗੁਰੂ ਤੇਗ ਬਹਾਦਰ ਨਗਰ ਵਾਸੀ ਗੁਰਚਰਨ ਸਿੰਘ ਨੇ ਦੱਸਿਆ ਹੈ ਕਿ ਉਸ ਦਾ ਟਰਾਲਾ ਪ੍ਰੀਤ ਕੰਟੇਨਰ ਸਰਵਿਸ ਲੱਕੀ ਕੰਪਲੈਕਸ ਫੇਜ਼ ਪੰਜ ਫੋਕਲ ਪੁਆਇੰਟ ਦੇ ਬਾਹਰ ਖੜ੍ਹਾ ਕੀਤਾ ਸੀ। ਟਰਾਲੇ ਨਾਲ ਮੋਟਰਸਾਈਕਲ ਵੀ ਖੜ੍ਹਾ ਸੀ। ਉਸ ਨੇ ਦੇਖਿਆ ਕਿ ਮੋਟਰਸਾਈਕਲ ਸਵਾਰ ਟਰਾਲੇ ਦੀਆਂ ਦੋ ਬੈਟਰੀਆਂ ਚੋਰੀ ਕਰ ਕੇ ਫ਼ਰਾਰ ਹੋ ਗਏ ਹਨ। ਜਾਂਚ ਅਧਿਕਾਰੀ ਥਾਣੇਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਗੁਰਪ੍ਰੀਤ ਸਿੰਘ ਤੇ ਹਰਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। -ਨਿੱਜੀ ਪੱਤਰ ਪ੍ਰੇਰਕ