ਪੱਤਰ ਪੇ੍ਰਕ
ਖੰਨਾ, 1 ਨਵੰਬਰ
ਇਥੋਂ ਦੇ ਨੇੜਲੇ ਪਿੰਡ ਮਾਨੂੰਪੁਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ.ਰਵੀ ਦੱਤ ਦੀ ਅਗਵਾਈ ਹੇਠਾਂ ਪੰਜਾਬ ਸਟੇਟ ਨੋ ਤੰਬਾਕੂ ਦਿਵਸ ਮਨਾਇਆ। ਇਸ ਮੌਕੇ ਡਾ.ਦੱਤ ਨੇ ਤੰਬਾਕੂ ਦੇ ਦੁਰਪ੍ਰਭਾਵਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਤੰਬਾਕੂ ਕੰਟਰੋਲ ਐਕਟ 2003 ਦੀਆਂ ਵੱਖ ਵੱਖ ਧਾਰਾਵਾਂ ਤਹਿਤ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ, ਸਿਗਰਟ ਤੇ ਹੋਰ ਤੰਬਾਕੂ ਉਤਪਾਦਾਂ ਦੀ ਵਰਤੋਂ ਕਰਨ, ਸਿੱਧੇ ਤੇ ਅਸਿੱਧੇ ਤੌਰ ਤੇ ਇਸ਼ਤਿਹਾਬਾਜ਼ੀ ਕਰਨ, 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸਿਗਰਟ ਜਾਂ ਹੋਰ ਉਤਪਾਦ ਵੇਚਣ ਦੀ ਮਨਾਹੀ ਹੈ। ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਜਾਂਦੇ ਹਨ।