ਦੇਵਿੰਦਰ ਸਿੰਘ ਜੱਗੀ
ਪਾਇਲ, 13 ਦਸੰਬਰ
ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸੰਤ ਤੇਜਾ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਛੇਵੀਂ ਬਰਸੀ ਸੰਪਰਦਾਇ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦੀ ਦੇਖ ਰੇਖ ਹੇਠ ਸ਼ਰਧਾ ਭਾਵਨਾ ਨਾਲ ਮਨਾਈ ਗਈ। ਮੁੱਖ ਗ੍ਰੰਥੀ ਗਿਆਨੀ ਅਜਵਿੰਦਰ ਸਿੰਘ ਅਤੇ ਭਾਈ ਰਣਧੀਰ ਸਿੰਘ ਢੀਂਡਸਾ ਨੇ ਦੱਸਿਆ ਕਿ ਅੰਮ੍ਰਿਤ ਵੇਲੇ ਮਹਾਪੁਰਸ਼ਾਂ ਦੀ ਯਾਦ ’ਚ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਬਰਸੀ ਸਮਾਗਮ ਵਿਚ ਪੰਥ ਦੀਆਂ ਮਹਾਨ ਸਖ਼ਸ਼ੀਅਤਾਂ, ਵੱਖ ਵੱਖ ਸੰਪ੍ਰਦਾਵਾਂ ਦੇ ਸੰਤ ਮਹਾਂਪੁਰਸ਼, ਕਥਾਵਾਚਕ ਆਦਿ ਨੇ ਗੁਰਬਾਣੀ ਕੀਰਤਨ ਦੁਆਰਾ ਹਾਜ਼ਰੀ ਭਰੀ। ਇਸ ਸਮੇਂ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਨੇ ਸੰਤ ਤੇਜਾ ਸਿੰਘ ਦੇ ਪਵਿੱਤਰ ਜੀਵਨ ਅਤੇ ਉਨ੍ਹਾਂ ਵਲੋਂ ਘਾਲੀਆਂ ਘਾਲਨਾਵਾਂ ਸਬੰਧੀ ਸੰਗਤ ਨੂੰ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਸਮੇਂ ਸੰਤ ਹਰੀ ਸਿੰਘ ਰੰਧਾਵਾ, ਬਾਬਾ ਬਲਜੀਤ ਸਿੰਘ ਫੱਕਰ, ਬਾਬਾ ਜਸਪਾਲ ਸਿੰਘ ਧਾਲੀਆਂ, ਬਾਬਾ ਧਰਮਪਾਲ ਸਿੰਘ ਧਮੋਟ, ਬਾਬਾ ਰਣਜੀਤ ਸਿੰਘ ਢੀਂਗੀ, ਬਾਬਾ ਦਰਸ਼ਨ ਸਿੰਘ ਨਾਨਕਸਰ,ਬਾਬਾ ਸਤਨਾਮ ਸਿੰਘ ਸਿੱਧਸਰ ਭੀਖੀ ਦਾ ਜਥਾ, ਬਾਬਾ ਅਮਰੀਕ ਸਿੰਘ ਜਨਹੇੜੀਆਂ, ਬਾਬਾ ਭਜਨ ਸਿੰਘ ਕਨੇਚ,ਭਾਈ ਕਰਮ ਸਿੰਘ ਜਲੰਧਰ, ਭਾਈ ਜਸਵੀਰ ਸਿੰਘ ਰੇਰੂ ਸਾਹਿਬ ਡੇਰਾ ਮਹਿਮੇਸ਼ਾਹੀ, ਗਿ. ਕੇਵਲ ਸਿੰਘ, ਭਾਈ ਤਰਲੋਚਨ ਸਿੰਘ, ਭਾਈ ਸੁਰਜੀਤ ਸਿੰਘ ਟੋਹਾਣਾ, ਢਾਡੀ ਮਹਿੰਦਰ ਸਿੰਘ ਜੋਸ਼ੀਲਾ, ਐਡਵੋਕੇਟ ਭਵਦੀਪ ਸਿੰਘ ਮੂੰਡੀ, ਬਾਬਾ ਰੋਸ਼ਨ ਸਿੰਘ ਧਬਲਾਨ ਆਦਿ ਨੇ ਸ਼ਰਧਾ-ਸਤਿਕਾਰ ਭੇਟ ਕੀਤਾ।
ਕਿਸਾਨ ਸੰਘਰਸ਼ ਦੀ ਚੜ੍ਹਦੀ ਕਲਾ ਲਈ ਅਰਦਾਸ
ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਗੁਰ ਗਿਆਨ ਵਿਹਾਰ ਕੀਰਤਨ ਸੇਵਾ ਸੁਸਾਇਟੀ ਵੱਲੋਂ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਦੇਖ ਰੇਖ ਹੇਠ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਮੌਕੇ ਕਿਸਾਨ ਸੰਘਰਸ਼ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਉਪਰੰਤ ਟਕਸਾਲ ਦੇ ਮੁਖੀ ਬਾਬਾ ਅਮੀਰ ਸਿੰਘ ਨੇ ਸੰਗਤ ਨੂੰ ਨਾਮ ਸਿਮਰਨ ਨਾਲ ਜੋੜਿਆ।