ਲੁਧਿਆਣਾ
ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਹਵਾਲਾਤੀਆਂ ਤੋਂ ਸੱਤ ਮੋਬਾਈਲ ਫੋਨ ਬਰਾਮਦ ਹੋਏ ਹਨ। ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਸੁਰਿੰਦਰਪਾਲ ਸਿੰਘ ਨੇ ਦੱਸਿਆ ਹੈ ਕਿ ਜੇਲ੍ਹ ਅੰਦਰ ਕੀਤੀ ਗਈ ਚੈਕਿੰਗ ਦੌਰਾਨ ਰੁਸਤਮ, ਸ਼ੁਭਮ ਉਰਫ਼ ਡਗਲਸ, ਯਾਦਵਿੰਦਰ ਸਿੰਘ ਉਰਫ਼ ਰਣਜੋਧ ਸਿੰਘ, ਹਰਪ੍ਰੀਤ ਸਿੰਘ ਉਰਫ਼ ਹੈਰੀ, ਸਾਗਰ ਠਾਕੁਰ, ਪਰਮਦੀਪ ਸਿੰਘ ਉਰਫ਼ ਪਰਮਜੋਤ ਉਰਫ਼ ਜੋਤੀ ਅਤੇ ਸੁਖਦੀਪ ਸਿੰਘ ਪਾਸੋਂ 7 ਮੋਬਾਈਲ ਬਰਾਮਦ ਕੀਤੇ ਗਏ ਹਨ। ਥਾਣੇਦਾਰ ਗੁਰਦਿਆਲ ਸਿੰਘ ਨੇ ਦੱਸਿਆ ਕਿ ਪੁਲੀਸ ਥਾਣਾ ਡਵੀਜ਼ਨ ਨੰਬਰ ਸੱਤ ਵੱਲੋਂ ਜੇਲ੍ਹ ਨਿਯਮਾਂ ਦੀ ਉਲੰਘਣਾ ਦੇ ਦੋਸ਼ ਤਹਿਤ ਕੇਸ ਦਰਜ ਕਰ ਲਿਆ ਹੈ। -ਨਿੱਜੀ ਪੱਤਰ ਪ੍ਰੇਰਕ