ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 5 ਮਾਰਚ
ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਐਕਸਟੈਨਸ਼ਨ ਵਿੱਖੇ ਧਾਰਮਿਕ ਸਮਾਗਮ ਕਰਾਇਆ ਗਿਆ ਜਿਸ ਵਿੱਚ ਸੰਗਤ ਨੇ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਤੋਂ ਇਲਾਵਾ ਪੰਥ ਪ੍ਰਸਿੱਧ ਰਾਗੀ ਜੱਥਿਆਂ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਹਲਕਾ ਆਤਮ ਨਗਰ ਦੇ ਬਲਾਕ ਪ੍ਰਧਾਨ ਜੁਗਿੰਦਰ ਸਿੰਘ ਜੰਗੀ ਨੇ ਕਿਹਾ ਕਿ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਸਿੱਖ ਕੌਮ ਦੇ ਮਹਾਨ ਜਰਨੈਲ ਸਨ ਜਿਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਦੀ ਰਾਖੀ ਲਈ ਕੀਤੇ ਵਚਨ ਨੂੰ ਨਿਭਾਉਂਦਿਆਂ ਹੋਇਆਂ ਮਹਾਨ ਕੁਰਬਾਨੀ ਦਿੱਤੀ। ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਵੱਲੋਂ ਅਮਰਜੀਤ ਸਿੰਘ ਟਿੱਕਾ, ਹਰਜੀਤ ਸਿੰਘ ਮੀਤ ਗ੍ਰੰਥੀ, ਜਸਵੀਰ ਸਿੰਘ, ਬਲਦੇਵ ਸਿੰਘ, ਜੁਝਾਰ ਸਿੰਘ ਅਤੇ ਤਰਸੇਮ ਜਾਸੂਜਾ ਨੇ ਜੁਗਿੰਦਰ ਸਿੰਘ ਜੰਗੀ ਨੂੰ ਸਨਮਾਨਿਤ ਕੀਤਾ।