ਨਿੱਜੀ ਪੱਤਰ ਪ੍ਰੇਰਕ
ਖੰਨਾ, 20 ਨਵੰਬਰ
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਪਟਿਆਲਾ ਅਤੇ ਨਗਰ ਕੌਂਸਲ ਖੰਨਾ ਦੀ ਸੈਨੀਟੇਸ਼ਨ ਸਾਖਾ ਦੀ ਟੀਮ ਨੇ ਅੱਜ ਸਾਂਝੇ ਤੌਰ ’ਤੇ ਕਾਰਜਸਾਧਕ ਅਫ਼ਸਰ ਚਰਨਜੀਤ ਸਿੰਘ ਉੱਭੀ ਦੇ ਨਿਰਦੇਸ਼ਾਂ ਅਨੁਸਾਰ ਸ਼ਹਿਰ ਵਿੱਚ ਅਣਅਧਿਕਾਰਤ ਤੌਰ ’ਤੇ ਪਲਾਸਟਿਕ ਵੇਚਣ ਵਾਲਿਆਂ ਦੇ ਚਲਾਨ ਕੱਟੇ। ਇਸ ਤੋਂ ਇਲਾਵਾ ਰੇਲਵੇ ਰੋਡ ’ਤੇ ਪਤੰਗ ਡੋਰ ਵੇਚਣ ਵਾਲੀਆਂ ਦੁਕਾਨਾਂ ’ਤੇ ਚਾਇਨਾ ਡੋਰ ਦੀ ਚੈਕਿੰਗ ਵੀ ਕੀਤੀ ਗਈ ਤਾਂ ਜੋ ਪਲਾਸਟਿਕ ਡੋਰ ਵੇਚਣ ’ਤੇ ਪੂਰਨ ਪਾਬੰਦੀ ਲਾਈ ਜਾ ਸਕੇ। ਇਸ ਮੌਕੇ ਮਨਿੰਦਰ ਸਿੰਘ ਸਹੋਤਾ ਨੇ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਸਬੰਧੀ ਲੋਕਾਂ ਜਾਗਰੂਕ ਕੀਤਾ।