ਨਿੱਜੀ ਪੱਤਰ ਪ੍ਰੇਰਕ
ਖੰਨਾ, 27 ਅਪਰੈਲ
ਇੱਥੇ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਪੰਜਾਬ ਦੇ ਹਿੱਤਾਂ ਨੂੰ ਦਿੱਲੀ ਕੋਲ ਗਿਰਵੀ ਰੱਖ ਰਹੇ ਹਨ। ਅਸਿੱਧੇ ਢੰਗ ਨਾਲ ਮਾਨ ਨੇ ਪੰਜਾਬ ਨੂੰ ਦਿੱਲੀ ਅਧੀਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਗਿਆਨ ਵੰਡ ਸਮਝੌਤੇ ਦੀ ਆੜ ਵਿਚ ਪੰਜਾਬ ਦੇ ਹਿੱਤ ਦਿੱਲੀ ਨੂੰ ਵੇਚ ਦਿੱਤੇ ਹਨ। ਇਸ ਮੌਕੇ ਉਨ੍ਹਾਂ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ’ਤੇ ਲੋਕਾਂ ਨੂੰ ਗੁਮਰਾਹ ਕਰਨ ਦੇ ਵੀ ਦੋਸ਼ ਲਾਏ। ਇਸ ਮੌਕੇ ਜਗਦੀਪ ਸਿੰਘ ਦੀਪੀ, ਬਲਜੀਤ ਸਿੰਘ ਭੁੱਲਰ ਤੇ ਹਰਦੀਪ ਸਿੰਘ ਆਦਿ ਹਾਜ਼ਰ ਸਨ।