ਪੱਤਰ ਪ੍ਰੇਰਕ
ਪਾਇਲ, 16 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਝੋਨੇ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਭਲਕੇ 17 ਅਕਤੂਬਰ ਨੂੰ ਚੌਕੀਮਾਨ ਟੌਲ ਪਲਾਜ਼ਾ ਨੂੰ ਪਰਚੀ ਮੁਕਤ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੇ ਮੀਤ ਪ੍ਰਧਾਨ ਮਨੋਹਰ ਸਿੰਘ ਕਲਾਹੜ ਨੇ ਮੰਗ ਕੀਤੀ ਕਿ ਝੋਨੇ ਦੀ ਪੂਰੀ ਐੱਮਐੱਸਪੀ ’ਤੇ ਨਿਰਵਿਘਨ ਖ਼ਰੀਦ ਚਾਲੂ ਕੀਤੀ ਜਾਵੇ ਅਤੇ ਹੁਣ ਤੱਕ ਘੱਟ ਰੇਟ ਵਿਕਿਆ ਝੋਨੇ ਦੀ ਕਮੀ ਪੂਰਤੀ ਕੀਤੀ ਜਾਵੇ, 126 ਕਿਸਮ ਦੇ ਪੂਸਾ 44 ਨਾਲੋਂ ਘੱਟ ਝਾੜ ਦੀ ਨਿਕਲਣ ਦੇ ਮੁੱਲ ਦੀ ਪੂਰਤੀ ਕੀਤੀ ਜਾਵੇ, ਝੋਨੇ ਦੀ ਵੱਧ ਤੋਂ ਵੱਧ ਨਮੀ 22 ਪ੍ਰਤੀਸ਼ਤ ਕੀਤੀ ਜਾਵੇ। ਇਸ ਮੌਕੇ ਜ਼ਿਲ੍ਹਾ ਵਿੱਤ ਸਕੱਤਰ ਰਾਜਿੰਦਰ ਸਿੰਘ ਸਿਆੜ, ਜ਼ਿਲ੍ਹਾ ਕਮੇਟੀ ਆਗੂ ਬਲਵੰਤ ਸਿੰਘ ਘੁਡਾਣੀ, ਰਾਜਿੰਦਰ ਸਿੰਘ ਖੱਟੜਾ, ਨਾਜਰ ਸਿੰਘ ਸਿਆੜ, ਜ਼ੋਰਾ ਸਿੰਘ ਤੇ ਨਿੰਦਰ ਸਿੰਘ ਵੀ ਹਾਜ਼ਰ ਸਨ।