ਸੰਤੋਖ ਗਿੱਲ
ਗੁਰੂਸਰ ਸੁਧਾਰ, 18 ਅਕਤੂਬਰ
ਇਥੇ ਸ਼ੌਰਿਆ ਚੱਕਰ ਨਾਲ ਸਨਮਾਨਿਤ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਨੂੰ ਅਤਿਵਾਦੀਆਂ ਵੱਲੋਂ ਗੋਲੀਆਂ ਮਾਰ ਕੇ ਸ਼ਹੀਦ ਕਰਨ ਦੀ ਸੀਟੂ ਵੱਲੋਂ ਨਿੰਦਾ ਕੀਤੀ ਗਈ ਹੈ, ਅੱਜ ਪਿੰਡ ਅਕਾਲਗੜ੍ਹ ਵਿੱਚ ਵਰਕਰਾਂ ਦੀ ਮੀਟਿੰਗ ਵਿੱਚ ਸ਼ਰਧਾਂਜਲੀ ਭੇਟ ਕਰਦਿਆਂ ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ ਨੇ ਕਿਹਾ ਕਿ ਸਾਥੀ ਭਿੱਖੀਵਿੰਡ ਦੀ ਸ਼ਹਾਦਤ ਅਜਾਈਂ ਨਹੀਂ ਜਾਵੇਗੀ। ਸਾਥੀ ਬਲਵਿੰਦਰ ਸਿੰਘ ਭਿੱਖੀਵਿੰਡ ਦੀ ਸੁਰੱਖਿਆ ਵਾਪਸ ਲੈਣ ਵਾਲੇ ਪੁਲੀਸ ਅਧਿਕਾਰੀਆਂ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਸੀਟੂ ਆਗੂਆਂ ਨੇ ਦੋ ਮਿੰਟ ਦਾ ਮੌਨ ਧਾਰ ਕੇ ਸਾਥੀ ਬਲਵਿੰਦਰ ਸਿੰਘ ਭਿੱਖੀਵਿੰਡ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ। ਇਸ ਮੌਕੇ ਸੀਟੂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਅਤੇ ਕਿਸਾਨੀ ਸੰਘਰਸ਼ ਦੀ ਹਮਾਇਤ ਲਈ 21 ਅਕਤੂਬਰ ਨੂੰ ਦੁਪਹਿਰ ਸਮੇਂ ਚੱਕਾ ਜਾਮ ਦਾ ਸੱਦਾ ਦਿੱਤਾ।