ਪੱਤਰ ਪ੍ਰੇਰਕ
ਮਾਛੀਵਾੜਾ, 1 ਫਰਵਰੀ
ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰੁਪਿੰਦਰ ਸਿੰਘ ਰਾਜਾ ਗਿੱਲ ਵਲੋਂ ਅੱਜ ਮਾਛੀਵਾੜਾ ਵਿਖੇ ਆਪਣੇ ਨਵੇਂ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਪਲੇਠੀ ਮੀਟਿੰਗ ਕੀਤੀ ਗਈ ਜਿਸ ਵਿਚ ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਲੋਕਾਂ ਦੀਆਂ ਸਮੱਸਿਆਵਾਂ ਅਤੇ ਕਾਂਗਰਸੀ ਵਰਕਰਾਂ ਦੇ ਮਾਣ ਨੂੰ ਬਹਾਲ ਰੱਖਣਾ ਹੀ ਮੁੱਖ ਉਦੇਸ਼ ਹੋਵੇਗਾ। ਉਨ੍ਹਾਂ ਕਿਹਾ ਕਿ ਹਲਕਾ ਸਮਰਾਲਾ ਵਿਚ ਕਾਂਗਰਸ ਦੀ ਕੋਈ ਧੜੇਬੰਦੀ ਨਹੀਂ ਅਤੇ ਉਹ ਇਲਾਕੇ ਦੇ ਸਾਰੇ ਹੀ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਰਾਬਤਾ ਕਰ ਰਹੇ ਹਨ ਤੇ ਇਹ ਵਰਕਰ ਚੋਣ ਮੁਹਿੰਮ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੇ ਹਨ। ਵਿਧਾਇਕ ਅਮਰੀਕ ਸਿੰਘ ਢਿੱਲੋਂ ਵਲੋਂ ਆਜ਼ਾਦ ਚੋਣ ਲੜੇ ਜਾਣ ’ਤੇ ਉਨ੍ਹਾਂ ਕਿਹਾ ਕਿ ਬੇਸ਼ੱਕ ਹਲਕਾ ਸਮਰਾਲਾ ਤੋਂ ਕਈ ਦਾਅਵੇਦਾਰ ਸਨ ਪਰ ਹਾਈਕਮਾਂਡ ਵਲੋਂ ਟਿਕਟ ਸਿਰਫ਼ ਇੱਕ ਨੂੰ ਦੇਣੀ ਹੁੰਦੀ ਹੈ ਇਸ ਲਈ ਜੇ ਹਾਈਕਮਾਂਡ ਨੇ ਉਨ੍ਹਾਂ ਨੂੰ ਮੈਦਾਨ ਵਿਚ ਉਤਾਰਿਆ ਹੈ ਤਾਂ ਸਭ ਦਾ ਫ਼ਰਜ਼ ਬਣਦਾ ਹੈ ਕਿ ਉਹ ਕਾਂਗਰਸ ਪਾਰਟੀ ਨੂੰ ਜਿਤਾਉਣ ਲਈ ਦਿਨ-ਰਾਤ ਇੱਕ ਕਰਨ। ਇਸ ਮੌਕੇ ਉਨ੍ਹਾਂ ਨਾਲ ਪ੍ਰਦੇਸ਼ ਸਕੱਤਰ ਕਸਤੂਰੀ ਲਾਲ ਮਿੰਟੂ, ਸਾਬਕਾ ਚੇਅਰਮੈਨ ਜਗਜੀਤ ਸਿੰਘ ਪ੍ਰਿਥੀਪੁਰ, ਹੁਸਨ ਲਾਲ ਮੜਕਨ, ਸੁਖਜਿੰਦਰ ਸਿੰਘ ਮਾਨ, ਅਮਨਦੀਪ ਸਿੰਘ ਗੁਰੋਂ, ਰਮੇਸ਼ ਖੁੱਲਰ (ਸਾਰੇ ਬਲਾਕ ਸੰਮਤੀ ਮੈਂਬਰ), ਸਰਪੰਚ ਛਿੰਦਰਪਾਲ ਹਿਯਾਤਪੁਰ, ਕ੍ਰਿਸ਼ਨ ਲਾਲ ਕਾਲੜਾ, ਸ਼ਾਮ ਲਾਲ ਜੈਨ, ਸ਼ੰਮੀ ਔਜਲਾ ਆਦਿ ਵੀ ਮੌਜੂਦ ਸਨ।