ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 16 ਅਪਰੈਲ
ਜ਼ਿਲ੍ਹਾ ਲੁਧਿਆਣਾ ਵਿੱਚ ਜਿੱਥੇ ਕਣਕ ਦੀ ਵਾਢੀ ਨੇ ਪੂਰਾ ਜ਼ੋਰ ਫੜ ਲਿਆ ਹੈ, ਉੱਥੇ ਹੀ ਸਰਕਾਰ ਵੱਲੋਂ ਵੀ ਖ਼ਰੀਦ ਪੂਰੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਜਿਸ ਦੇ ਤਹਿਤ ਹੁਣ ਤੱਕ 89 ਫੀਸਦ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੰਟਰੋਲਰ ਖ਼ੁਰਾਕ ਸਿਵਲ ਸਪਲਾਈਜ਼ ਸੁਖਵਿੰਦਰ ਸਿੰਘ ਗਿੱਲ ਅਤੇ ਜ਼ਿਲ੍ਹ ਕੰਟਰੋਲਰ ਖ਼ੁਰਾਕ ਸਿਵਲ ਸਪਲਾਈਜ਼ ਹਰਵੀਨ ਕੌਰ ਨੇ ਦੱਸਿਆ ਕਿ ਕੋਵਿਡ-19 ਦੇ ਮੱਦੇਨਜਰ 108 ਮੰਡੀਆਂ ਤੋਂ ਇਲਾਵਾ 124 ਆਰਜ਼ੀ ਸ਼ਬ ਯਾਰਡ ਵੀ ਬਣਾਏ ਗਏ ਹਨ ਜਿਨ੍ਹਾਂ ਵਿੱਚ 14 ਅਪਰੈਲ ਤੱਕ ਇਕ ਲੱਖ ਮੀਟਰਕ ਟਨ ਤੋਂ ਵੀ ਜ਼ਿਆਦਾ ਕਣਕ ਦੀ ਖਰੀਦ ਹੋ ਚੁੱਕੀ ਹੈ,