ਖੰਨਾ:
ਕਾਰਜਸਾਧਕ ਅਫ਼ਸਰ ਚਰਨਜੀਤ ਸਿੰਘ ਦੇ ਨਿਰਦੇਸ਼ ਅਤੇ ਸਫ਼ਾਈ ਸੈਨੇਟਰੀ ਮੇਟ ਵਿਨੋਦ ਕੁਮਾਰ ਦੀ ਅਗਵਾਈ ਹੇਠ ਅੱਜ ਸਥਾਨਕ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਸ਼ਹਿਰ ਵਿਚੋਂ ਲੰਘਦੀ ਜਰਨੈਲੀ ਸੜਕ ’ਤੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੌਕੇ ਡਾ. ਐੱਨਪੀਐੱਸ ਵਿਰਕ ਨੇ ਕਿਹਾ ਕਿ ਸ਼ਹਿਰ ਵਿੱਚ ਫੈਲੇ ਕੂੜਾ ਕਰਕਟ ਕਾਰਨ ਹਰ ਸਮੇਂ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਬਣਿਆ ਰਹਿੰਦਾ ਹੈ। ਇਸ ਮੌਕੇ ਸੰਸਥਾ ਵਾਇਸ ਆਫ਼ ਖੰਨਾ ਸਿਟੀਜ਼ਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ਲਈ ਸਹਿਯੋਗ ਦਿੱਤਾ ਜਾਵੇ ਅਤੇ ਥਾਂ ਥਾਂ ਕੂੜਾ ਨਾ ਸੁੱਟਿਆ ਜਾਵੇ। ਇਸ ਮੌਕੇ ਨਗਰ ਕੌਂਸਲ ਦੇ ਕਰਮਚਾਰੀਆ ਨੇ ਫੈਲਿਆ ਕੂੜਾ ਕਰਕਟ ਇੱਕਤਰ ਕੀਤਾ, ਜਿਸ ਵਿZਚ ਰਾਹੁਲ ਕੁਮਾਰ, ਰਿੱਕੀ ਕੁਮਾਰ, ਸ਼ੰਮੀ ਕੁਮਾਰ, ਸੰਨੀ ਕੁਮਾਰ ਨੇ ਸਹਿਯੋਗ ਦਿੱਤਾ। -ਨਿੱਜੀ ਪੱਤਰ ਪ੍ਰੇਰਕ