ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 29 ਜੂਨ
ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਪਿੰਡ ਬੋਪਾਰਾਏ ਕਲਾਂ ਵਿੱਚ ਮੀਟਿੰਗ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਅਤੇ ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਿਕ) ਵੱਲੋਂ ਸ਼ੰਭੂ ਬਾਰਡਰ ’ਤੇ ਚੱਲ ਰਹੇ ਮੋਰਚੇ ਉੱਪਰ ਪਿਛਲੇ ਦਿਨੀਂ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ‘ਆਪ’ ਸਰਕਾਰ ਦੀ ਕਥਿਤ ਮਿਲੀਭੁਗਤ ਨਾਲ ਕੀਤੇ ਹਮਲਿਆਂ ਨੂੰ ਸਫਲਤਾ ਪੂਰਵਕ ਢੰਗ ਨਾਲ ਪਛਾੜ ਦਿੱਤਾ ਗਿਆ। ਕਿਸਾਨ-ਮਜ਼ਦੂਰ ਆਗੂਆਂ ਨੇ ਅਜਿਹੇ ਹਮਲਿਆਂ ਦੀ ਨਿਖੇਧੀ ਕੀਤੀ।