ਮਾਛੀਵਾੜਾ: ਸਥਾਨਕ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਦਰਸ਼ਨ ਕੁਮਾਰ ਕੁੰਦਰਾ ਨੇ ਕਿਹਾ ਕਿ ਪੰਜਾਬ ਅਤੇ ਚੰਡੀਗੜ੍ਹ ਸਣੇ ਕਾਂਗਰਸ ਦੇ ਜਿੱਤੇ ਕੁੱਲ 8 ਸੰਸਦ ਮੈਂਬਰ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਅੱਜ ਚੰਡੀਗੜ੍ਹ ਤੋਂ ਜਿੱਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨਾਲ ਮੁਲਾਕਾਤ ਕੀਤੀ ਤੇ ਸਿਆਸੀ ਵਿਚਾਰਾਂ ਕੀਤੀਆਂ। ਸ੍ਰੀ ਕੁੰਦਰਾ ਨੇ ਕਿਹਾ ਕਿ ਪੰਜਾਬ ਤੇ ਚੰਡੀਗੜ੍ਹ ਦੇ ਲੋਕਾਂ ਨੇ ਕਾਂਗਰਸ ਦੇ ਹੱਕ ਵਿਚ ਫ਼ਤਵਾ ਦੇ ਕੇ ਸ਼ਲਾਘਾਯੋਗ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਮਨੀਸ਼ ਤਿਵਾੜੀ ਨੇ ਵਿਸ਼ਵਾਸ਼ ਦਿਵਾਇਆ ਹੈ ਕਿ ਚੰਡੀਗੜ੍ਹ ਤੇ ਪੰਜਾਬ ਦੀਆਂ ਜੋ ਵੀ ਸਮੱਸਿਆਵਾਂ ਹਨ, ਉਨ੍ਹਾਂ ਨੂੰ ਸੰਸਦ ਵਿਚ ਉਠਾਉਣਗੇ। -ਪੱਤਰ ਪ੍ਰੇਰਕ