ਪੱਤਰ ਪ੍ਰੇਰਕ
ਮਾਛੀਵਾੜਾ, 13 ਫਰਵਰੀ
ਹਲਕਾ ਸਮਰਾਲਾ ਤੋਂ ਕਾਂਗਰਸ ਦੇ ਉਮੀਦਵਾਰ ਰੁਪਿੰਦਰ ਸਿੰਘ ਰਾਜਾ ਗਿੱਲ ਵੱਲੋਂ ਕੌਂਸਲਰ ਮਨਜੀਤ ਕੁਮਾਰੀ ਦੇ ਵਾਰਡ ਵਿੱਚ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਰਾਜਾ ਗਿੱਲ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਪਿਛਲੇ ਸਮਿਆਂ ਦੌਰਾਨ ਸਰਕਾਰੀ ਦਫ਼ਤਰਾਂ, ਖ਼ਾਸ ਕਰ ਨਗਰ ਕੌਂਸਲਾਂ ਵਿੱਚ ਭ੍ਰਿਸ਼ਟਾਚਾਰ ਸਿਖ਼ਰਾਂ ’ਤੇ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਕਾਂਗਰਸ ਸਰਕਾਰ ਆਉਣ ’ਤੇ ਸਭ ਤੋਂ ਪਹਿਲਾਂ ਸਰਕਾਰੀ ਦਫ਼ਤਰਾਂ ’ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕੀਤਾ ਜਾਵੇਗਾ ਅਤੇ ਭ੍ਰਿਸ਼ਟ ਅਧਿਕਾਰੀਆਂ ਨੂੰ ਚੱਲਦਾ ਕੀਤਾ ਜਾਵੇਗਾ। ਰਾਜਾ ਗਿੱਲ ਨੇ ਕਿਹਾ ਕਿ ਮਾਛੀਵਾੜਾ ਦੀ ਇਤਿਹਾਸਕ ਧਰਤੀ ’ਤੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਨ੍ਹਾਂ ਦੇ ਮਨ ਵਿੱਚ ਬਹੁਤ ਜਜ਼ਬੇ ਹਨ ਕਿ ਇਸ ਸ਼ਹਿਰ ਦਾ ਵੱਧ ਤੋਂ ਵੱਧ ਸੁੰਦਰੀਕਰਨ ਕੀਤਾ ਜਾਵੇ ਤਾਂ ਜੋ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਨੂੰ ਸਿਜਦਾ ਕਰਨ ਵਾਲੇ ਸ਼ਰਧਾਲੂ ਚੰਗੀਆਂ ਯਾਦਾਂ ਇੱਥੋਂ ਲੈ ਕੇ ਜਾਣ।