ਗੁਰਿੰਦਰ ਸਿੰਘ
ਲੁਧਿਆਣਾ, 12 ਨਵੰਬਰ
ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਪਿੰਡ ਰਕਬਾ ਵਿੱਚ ਪਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਨਗਰ ਨਿਵਾਸੀਆਂ ਵੱਲੋਂ ਨਵੀਂ ਧਰਮਸ਼ਾਲਾ ਤਿਆਰ ਕੀਤੀ ਗਈ ਹੈ, ਜਿਸਦਾ ਉਦਘਾਟਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਨਿਹੰਗ ਮੁਖੀ ਜਥੇਦਾਰ ਬਾਬਾ ਜੋਗਿੰਦਰ ਸਿੰਘ ਅਤੇ ਪ੍ਰਸਿੱਧ ਵਿਦਵਾਨ ਗਿਆਨੀ ਇੰਦਰਜੀਤ ਸਿੰਘ ਰਕਬਾ ਨੇ ਕੀਤਾ। ਇਸ ਮੌਕੇ ਗਿਆਨੀ ਇੰਦਰਜੀਤ ਸਿੰਘ ਗੁਰਮਤਿ ਵਿਚਾਰ ਕਰਦਿਆਂ ਸੰਗਤ ਨੂੰ ਸਿਰੋਪਾਉ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਪਰਵਾਸੀ ਪੰਜਾਬੀਆਂ ਦੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਧੰਨਵਾਦ ਵੀ ਕੀਤਾ। ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਨੇ ਗਿਆਨੀ ਇੰਦਰਜੀਤ ਸਿੰਘ ਅਤੇ ਨੌਜਵਾਨ ਚੁਣੇ ਸਰਪੰਚ ਮਨਮੀਤ ਸਹਿਜਪਾਲ ਨੂੰ ‘ਇਲਾਹੀ ਗਿਆਨ ਦਾ ਸਾਗਰ ਸ੍ਰੀ ਗੁਰੂ ਗ੍ਰੰਥ ਸਾਹਿਬ’ ਪੁਸਤਕ ਭੇਟ ਕੀਤੀ।