ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਨਵੰਬਰ
ਦੇਸ਼ ਭਗਤ ਯਾਦਗਾਰੀ ਸੁਸਾਇਟੀ ਪੰਜਾਬ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਨੇ ਅੱਜ ਇੱਥੇ ਸੁਸਾਇਟੀ ਦੀ ਮੀਟਿੰਗ ਦੌਰਾਨ ਲਾਹੌਰ ਦੇ ਸ਼ਾਦਮਾਨ ਚੌਕ ਦਾ ਨਾਮ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਬੁੱਤ ਲਗਾਉਣ ’ਤੇ ਇੱਕ ਧਿਰ ਵੱਲੋਂ ਪੈਦਾ ਕੀਤੇ ਵਿਵਾਦ ਦੀ ਨਿਖੇਧੀ ਕਰਦਿਆਂ ਕਿਹਾ ਕਿ ਆਜ਼ਾਦੀ ਦੀ ਲੜਾਈ ਕਿਸੇ ਇੱਕ ਫਿਰਕੇ ਜਾਂ ਧਰਮ ਲਈ ਨਹੀਂ ਸੀ। ਉਨ੍ਹਾਂ ਕਿਹਾ ਕਿ ਆਜ਼ਾਦੀ ਲਈ ਖੂਨ ਤਾਂ ਹਿੰਦੂ, ਮੁਸਲਿਮ, ਸਿੱਖ ਸਭ ਨੇ ਮਿਲ ਕੇ ਡੋਲਿਆ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸ਼ਹੀਦ ਦਾ ਦਰਜਾ ਦੇਣ।