ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 5 ਜਨਵਰੀ
ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਸਥਾਨਕ ਬੱਚਤ ਭਵਨ ਵਿੱਚ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਵੋਟਰ ਸੂਚੀਆਂ ਦੀ ਸੁਧਾਈ ਤੋਂ ਬਾਅਦ ਫਾਈਨਲ ਵੋਟਰਾਂ ਦੀ ਵੋਟਰ ਸੂਚੀ ਤੇ ਵੋਟਰ ਸੂਚੀ ਦੀ ਸੀਡੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੇ ਸਪੁੱਰਦ ਕੀਤੀ। ਡਿਪਟੀ ਕਮਿਸ਼ਨਰ ਨੇ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ।