ਨਿੱਜੀ ਪੱਤਰ ਪ੍ਰੇਰਕ
ਖੰਨਾ, 29 ਜੂਨ
ਨੌਜਵਾਨ ਵੱਲੋਂ ਜ਼ਹਿਰੀਲਾ ਪਦਾਰਥ ਨਿਗਲਣ ਮਗਰੋਂ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਿਖਿਲ ਸ਼ਰਮਾ ਵਾਸੀ ਖੰਨਾ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਹਰਗੋਪਾਲ ਨੇ ਦੱਸਿਆ ਕਿ ਉਸਦੇ ਲੜਕੇ ਦੀ ਖੰਨਾ ਦੀ ਰਹਿਣ ਵਾਲੀ ਨਵਦੀਪ ਕੌਰ ਨਾਲ ਜਾਣ-ਪਛਾਣ ਸੀ। ਇਸ ਗੱਲ ਨੂੰ ਲੈ ਕੇ ਲੜਕੀ ਦੇ ਪਰਿਵਾਰਕ ਮੈਬਰਾਂ ਅਤੇ ਰਿਸ਼ਤੇਦਾਰਾਂ ਨੂੰ ਇਤਰਾਜ਼ ਸੀ। ਉਨ੍ਹਾਂ ਦੋਸ਼ ਲਾਇਆ ਕਿ ਨਿਖਿਲ ਨੇ ਲੜਕੀ ਦੇ ਪਿਤਾ ਅਤੇ ਮਾਮੇ ਤੋਂ ਕਥਿਤ ਤੌਰ ’ਤੇ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਲਈ। ਇਸ ਮਗਰੋਂ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲੀਸ ਨੇ ਮ੍ਰਿਤਕ ਦੇ ਪਿਤਾ ਹਰਗੋਪਾਲ ਦੀ ਸ਼ਿਕਾਇਤ ਦੇ ਆਧਾਰ ’ਤੇ ਲੜਕੀ ਨਵਦੀਪ ਕੌਰ, ਉਸਦੇ ਪਿਤਾ ਅਤੇ ਮਾਮੇ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।