ਪੱਤਰ ਪ੍ਰੇਰਕ
ਪਾਇਲ, 16 ਅਗਸਤ
ਰੁਹਾਨੀਅਤ ਦੇ ਕੇਂਦਰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਸੰਤ ਈਸ਼ਰ ਸਿੰਘ ਦੀ ਸਾਲਾਨਾ ਬਰਸੀ 24, 25 ਅਤੇ 26 ਅਗਸਤ ਨੂੰ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਮਨਾਈ ਜਾ ਰਹੀ ਹੈ। ਇਸ ਸਬੰਧੀ ਰਾੜਾ ਸਾਹਿਬ ਟਰੱਸਟ ਦੇ ਮੁੱਖ ਮੈਂਬਰਾਂ ਦੀ ਅਹਿਮ ਮੀਟਿੰਗ ਹੋਈ। ਮੁੱਖ ਗ੍ਰੰਥੀ ਗਿਆਨੀ ਅਜਵਿੰਦਰ ਸਿੰਘ, ਬਾਬਾ ਅਮਰ ਸਿੰਘ ਭੋਰਾ ਸਾਹਿਬ, ਭਾਈ ਮਨਿੰਦਰਜੀਤ ਸਿੰਘ ਬਾਵਾ ਮਾਛੀਆ, ਭਾਈ ਗੁਰਨਾਮ ਸਿੰਘ ਅੜੈਚਾ ਅਤੇ ਭਾਈ ਮਲਕੀਤ ਸਿੰਘ ਪਨੇਸਰ ਨੇ ਦੱਸਿਆ ਕਿ ਕਰੋਨਾ ਮਹਾਮਾਰੀ ਦੀ ਗੰਭੀਰਤਾ ਗੰਭੀਰਤਾ ਦੇ ਮੱਦੇਨਜ਼ਰ ਅਤੇ ਪ੍ਰਸ਼ਾਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਮਹਾਪੁਰਸ਼ਾਂ ਦੀ ਬਰਸੀ ਸਥਾਨਕ ਪੱਧਰ ਦੀਆਂ ਸੀਮਤ ਸੰਗਤਾਂ ਦੀ ਹਾਜ਼ਰੀ ਵਿੱਚ ਮਨਾਉਣ ਦਾ ਫ਼ੈਸਲਾ ਕੀਤਾ ਗਿਆ।