ਖੰਨਾ: ਇਥੋਂ ਦੇ ਭੰਡਾਰੀ ਪਾਰਕ ਵਿਖੇ ਈਟੀਟੀ ਅਧਿਆਪਕ ਯੂਨੀਅਨ ਦੇ ਮੈਬਰਾਂ ਦੀ ਇਕੱਤਰਤਾ ਹਰਬੰਸ ਸਿੰਘ ਪੱਪਾ ਦੀ ਪ੍ਰਧਾਨਗੀ ਹੇਠਾਂ ਹੋਈ ਜਿਸ ਵਿਚ ਅਧਿਆਪਕਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੀ ਯੂਨੀਫਾਈਡ ਪੈਨਸ਼ਨ ਸਕੀਮ ਦਾ ਤਿੱਖਾ ਵਿਰੋਧ ਕਰਦਿਆਂ ਕਿਹਾ ਕਿ ਇਹ ਸਕੀਮ ਐਨਪੀਐਸ ਵਾਂਗ ਮੁਲਾਜ਼ਮਾਂ ’ਤੇ ਮਾਰੂ ਸਾਬਿਤ ਹੋਵੇਗੀ। ਇਸ ਲਈ ਜਦੋਂ ਤੱਕ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀਂ ਹੁੰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਗੁਰਭਗਤ ਸਿੰਘ, ਵਿਕਾਸ ਕਪਿਲਾ, ਸੁਖਵਿੰਦਰ ਸਿੰਘ, ਬਰਿੰਦਰ ਸਿੰਘ, ਗੁਰਦੀਪ ਸਿੰਘ, ਗਗਨਦੀਪ ਤੇਜਪਾਲ, ਰਾਜਿੰਦਰ ਚੌਧਰੀ, ਸੁਰਜੀਤ ਸਿੰਘ ਨਾਗਰਾ, ਚਰਨਜੀਤ ਸਿੰਘ, ਜੈਪਾਲ ਜੱਸਲ, ਰਾਕੇਸ਼ ਚਾਵਲਾ, ਪ੍ਰਦੀਪ ਕੁਮਾਰ, ਜਸਵਿੰਦਰ ਸਿੰਘ, ਅਮਰਜੀਤ ਸਿੰਘ ਸੰਧੂ, ਗੁਰਪ੍ਰੀਤ ਸਿੰਘ, ਜਤਿੰਦਰ ਕੁਮਾਰ ਆਦਿ ਹਾਜ਼ਰ ਸਨ। – ਨਿੱਜੀ ਪੱਤਰ ਪ੍ਰੇਰਕ