ਪੱਤਰ ਪ੍ਰੇਰਕ
ਗੁਰੂਸਰ ਸੁਧਾਰ/ਮੁੱਲਾਂਪੁਰ, 2 ਸਤੰਬਰ
ਰਾਖਵਾਂਕਰਨ ਚੋਰ ਫੜੋ ਮੋਰਚਾ ਦੇ ਸੰਸਥਾਪਕ ਜਸਵੀਰ ਸਿੰਘ ਪਮਾਲੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸੂਬਾ ਸਰਕਾਰ ਵੱਲੋਂ ਫ਼ਰਜ਼ੀ ਜਾਤੀ ਸਰਟੀਫਿਕੇਟਾਂ ਦੇ ਮਾਮਲਿਆਂ ਵਿੱਚ ਕੀਤੀ ਕਾਰਵਾਈ ਦੇ ਅੰਕੜੇ ਜਾਰੀ ਕਰਨ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਫ਼ਰਜ਼ੀ ਜਾਤੀ ਸਰਟੀਫਿਕੇਟ ਰੱਦ ਕਰਨ, ਫ਼ਰਜ਼ੀ ਸਰਟੀਫਿਕੇਟਾਂ ਦੇ ਸਹਾਰੇ ਨੌਕਰੀ ਕਰ ਰਹੇ ਮੁਲਾਜ਼ਮਾਂ ਨੂੰ ਬਰਖ਼ਾਸਤ ਕਰਨ, ਫ਼ਰਜ਼ੀ ਸਰਟੀਫਿਕੇਟ ਧਾਰਕਾਂ ਵਿਰੁੱਧ ਦਰਜ ਕੀਤੇ ਮੁਕੱਦਮੇ ਅਤੇ ਜੇਲ੍ਹ ਭੇਜੇ ਵਿਅਕਤੀਆਂ ਦੇ ਅੰਕੜੇ ਵਿਧਾਨ ਸਭਾ ਵਿੱਚ ਜਾਰੀ ਕਰੇ ਅਤੇ ਅਜਿਹੇ ਲੋਕਾਂ ਤੋਂ ਉਗਰਾਹੀ ਰਕਮ ਵੀ ਲੋਕਾਂ ਸਾਹਮਣੇ ਰੱਖਣ ਦੀ ਅਪੀਲ ਕੀਤੀ ਹੈ।