ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 19 ਜਨਵਰੀ
ਵੈੱਬ ਸੀਰੀਜ਼ ‘ਤਾਂਡਵ’ ਵਿੱਚ ਹਿੰਦੂ ਤੇ ਦਲਿਤ ਸਮਾਜ ਦੇ ਵਿੱਚ ਦਰਾਰ ਪਾਉਣ ਦਾ ਦੋਸ਼ ਲਾਉਂਦਿਆਂ ਲੁਧਿਆਣਾ ਦੇ ਸ਼ਿਵਪੁਰੀ ਸਥਿਤ ਇੱਕ ਧਾਰਮਿਕ ਸਥਾਨ ’ਚ ਹਿੰਦੂ ਤੇ ਦਲਿਤ ਭਾਈਚਾਰੇ ਦੀ ਮੀਟਿੰਗ ਹੋਈ। ਇਸ ਮੀਟਿੰਗ ’ਚ ਹਿੰਦੂ ਤੇ ਦਲਿਤ ਭਾਈਚਾਰੇ ਦੇ ਆਗੂ ਸ਼ਾਮਲ ਹੋਏ। ਉਨ੍ਹਾਂ ਨੇ ਇਸ ਵੈੱਬ ਸੀਰੀਜ਼ ਦੇ ਨਿਰਮਾਤਾ ਤੇ ਨਿਰਦੇਸ਼ਕ ਖਿਲਾਫ਼ ਕਾਰਵਾਈ ਦੀ ਮੰਗ ਕੀਤੀ। ਹਿੰਦੂ ਆਗੂ ਰੋਹਿਤ ਸਾਹਨੀ, ਬਿੱਟੂ ਗੁੰਬਰ ਤੇ ਵਿਜੈ ਦਾਨਵ ਨੇ ਕਿਹਾ ਕਿ ਆਏ ਦਿਨ ਹਿੰਦੂ ਸਮਾਜ ’ਤੇ ਟਿੱਪਣੀਆਂ ਹੋ ਰਹੀਆਂ ਹਨ। ਦਾਨਵ ਨੇ ਕਿਹਾ ਕਿ ਇਸ ਸਬੰਧੀ ਕਲਾ ਮੰਚ ਦਾ ਇੱਕ ਵਫ਼ਦ ਪੁਲੀਸ ਕਮਿਸ਼ਨਰ ਲੁਧਿਆਣਾ ਨੂੰ ਮਿਲਿਆ ਅਤੇ ‘ਤਾਂਡਵ’ ਦੀ ਟੀਮ ਖਿਲਾਫ਼ ਕਾਰਵਾਈ ਦੀ ਮੰਗ ਕੀਤੀ।