ਨਿੱਜੀ ਪੱਤਰ ਪ੍ਰੇਰਕ
ਖੰਨਾ, 31 ਜੁਲਾਈ
ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੇ ਮੈਬਰਾਂ ਦੀ ਇੱਕਤਰਤਾ ਅੱਜ ਇਥੇ ਦਲਵੀਰ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵਰਕਰਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਦਲਵੀਰ ਸਿੰਘ ਨੇ ਮੰਗ ਕੀਤੀ ਕਿ ਸਰਕਾਰ ਵਿਭਾਗ ਵਿੱਚ ਲੰਮੇ ਸਮੇਂ ਤੋਂ ਕੰਮ ਕਰਦੇ ਕੰਟਰੈਕਟ ਕਾਮਿਆਂ ਨੂੰ ਚੋਣਾਂ ਦੌਰਾਨ ਕੀਤੇ ਵਾਅਦੇ ਅਨੁਸਾਰ ਜਲਦ ਪੱਕਾ ਕਰੇੇ। ਉਨ੍ਹਾਂ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੱਦੇ ’ਤੇ ਠੇਕਾ ਆਧਾਰਿਤ ਵਰਕਰ ਆਪਣੇ ਪਰਿਵਾਰਾਂ ਤੇ ਬੱਚਿਆਂ ਸਮੇਤ 10 ਅਗਸਤ ਨੂੰ ਮੁਹਾਲੀ ਵਿੱਚ ਕੀਤੇ ਜਾ ਰਹੇ ਸੰਘਰਸ਼ ਵਿਚ ਵੱਧ ਚੜ੍ਹ ਕੇ ਹਿੱਸਾ ਲੈਣਗੇੇ। ਮੁਲਾਜ਼ਮਾਂ ਨੇ ਕਿਹਾ ਕਿ ਆਪਣੀਆਂ ਹੱਕੀਂ ਮੰਗਾਂ ਲਈ 3-4 ਅਗਸਤ ਨੂੰ ਵਿਭਾਗ ਦੇ ਮੁਕੰਮਲ ਤੌਰ ’ਤੇ ਬਾਈਕਾਟ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।