ਖੇਤਰੀ ਪ੍ਰਤੀਨਿਧ
ਲੁਧਿਆਣਾ, 29 ਸਤੰਬਰ
ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਹਮ-ਖਿਆਲੀ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੀ ਹੋਈ ਇਕੱਤਰਤਾ ਵਿੱਚ ਅਧਿਆਪਕਾਂ ਨੂੰ ਦਰਪੇਸ਼ ਮੁਸ਼ਕਲਾਂ ’ਤੇ ਵਿਚਾਰ-ਚਰਚਾ ਕੀਤੀ ਗਈ। ਇਸ ਇਕੱਤਰਤਾ ਵਿੱਚ ਐੱਮ ਫਿਲ, ਪੀਐੱਚਡੀ ਟੀਚਰਜ਼ ਯੂਨੀਅਨ, ਗੌਰਮਿੰਟ ਟੀਚਰਜ਼ ਯੂਨੀਅਨ, ਲੈਕਚਰਾਰ ਯੂਨੀਅਨ ਅਤੇ ਗੌਰਮਿੰਟ ਟੀਚਰਜ਼ ਯੂਨੀਅਨ (ਵਿਗਿਆਨ) ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।
ਪ੍ਰਭਦਿਆਲ ਸਿੰਘ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ’ਚ ਆਗੂਆਂ ਨੇ ਈਟੀਟੀ ਤੋਂ ਐੱਚਟੀ ਅਤੇ ਐੱਚਟੀ ਤੋਂ ਸੀਐੱਚਟੀ ਦੀਆਂ ਤਰੱਕੀਆਂ ਭਲਾਈ ਵਿਭਾਗ ਤੋਂ ਰੋਸਟਰ ਅਪਰੂਵ ਕਰਵਾ ਕੇ ਛੇਤੀ ਤੋਂ ਛੇਤੀ ਕਰਨ, ਪਿਛਲੇ ਲੰਮੇ ਸਮੇਂ ਤੋਂ ਲੰਬਿਤ ਪਈਆਂ ਪ੍ਰਾਇਮਰੀ ਤੋਂ ਸੈਕੰਡਰੀ ਵਿਭਾਗ ਵਿੱਚ ਮਾਸਟਰ ਕੇਡਰ ਦੀਆਂ ਤਰੱਕੀਆਂ ਦੇ ਕੰਮ ਨੂੰ ਵੀ ਵਿਭਾਗੀ ਡੀਪੀਸੀ ਰਾਹੀਂ ਜਲਦੀ ਤੋਂ ਜਲਦੀ ਨਿਪਟਾਉਣ ਦੀ ਮੰਗ ਕੀਤੀ। ਮੀਟਿੰਗ ਦੌਰਾਨ ਆਗੂਆਂ ਜਗਦੀਪ ਸਿੰਘ, ਹਰਜੀਤ ਸਿੰਘ ਬਲਾੜੀ ਅਤੇ ਜਗਜੀਤ ਸਿੰਘ ਮਾਨ ਨੇ ਪੇਅ ਕਮਿਸ਼ਨ ਦੀ ਰਿਪੋਰਟ ਨੂੰ ਸੋਧਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਕੀਤੀ।