ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 26 ਸਤੰਬਰ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਵਜ਼ਾਰਤ ਦੇ ਪੁਨਰਗਠਨ ਵਿੱਚ ਭਾਰਤ ਭੂਸ਼ਣ ਆਸ਼ੂ ਨੂੰ ਮੁੜ ਵਜ਼ਾਰਤ ਵਿੱਚ ਸ਼ਾਮਲ ਕਰਨ ਦੀ ਖੁਸ਼ੀ ਵਿੱਚ ਲੱਡੂ ਵੰਡੇ ਗਏ। ਮੇਅਰ ਬਲਕਾਰ ਸਿੰਘ ਸੰਧੂ ਦੇ ਰਾਜਸੀ ਸਲਾਹਕਾਰ ਸਾਬਕਾ ਕੌਂਸਲਰ ਪਰਮਿੰਦਰ ਮਹਿਤਾ ਅਤੇ ਸਰਬਜੀਤ ਸਿੰਘ ਬੰਟੀ ਦੀ ਅਗਵਾਈ ਹੇਠ ਦਰੇਸੀ ਰੋਡ ’ਤੇ ਵਰਕਰਾਂ ਨੇ ਲੱਡੂ ਵੰਡ ਕੇ ਖ਼ੁਸ਼ੀਆਂ ਮਨਾਈਆਂ। ਇਸ ਮੌਕੇ ਸ੍ਰੀ ਮਹਿਤਾ ਨੇ ਕਿਹਾ ਕਿ ਭਾਰਤ ਭੂਸ਼ਨ ਆਸ਼ੂ ਦੀ ਸਾਫ਼ ਸੁਥਰੀ ਅਤੇ ਇਮਾਨਦਾਰ ਸਖ਼ਸ਼ੀਅਤ ਨੂੰ ਦੇਖਦਿਆਂ ਉਨ੍ਹਾਂ ਨੂੰ ਮੁੜ ਵਜ਼ਾਰਤ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਮੌਕੇ ਪਵਨ ਠਾਕੁਰ, ਹੇਮੰਤ ਜੈਨ, ਨਿਰਮਲ ਵਿਰਕ ਅਤੇ ਕੈਪਟਨ ਸਿਧਾਰਥ ਸਣੇ ਕਈ ਆਗੂ ਹਾਜ਼ਰ ਸਨ।