ਪੱਤਰ ਪ੍ਰੇਰਕ
ਸਮਰਾਲਾ, 19 ਅਕਤੂਬਰ
ਨਗਰ ਕੌਂਸਲ ਦਫ਼ਤਰ ਸਮਰਾਲਾ ਵਿੱਚ ਕਰਵਾਏ ਸਮਾਗਮ ਦੌਰਾਨ ਨਗਰ ਕੌਂਸਲ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ ਨੇ 46 ਸਫ਼ਾਈ ਕਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡਣ ਦੀ ਸ਼ੁਰੂਆਤ ਕੀਤੀ। ਨਿਯੁਕਤੀ ਪੱਤਰ ਮਿਲਣ ਨਾਲ ਇਨ੍ਹਾਂ ਸਫ਼ਾਈ ਸੇਵਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਕਰਨਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਦਾ ਸ਼ਹਿਰ ਦੀ ਸਫ਼ਾਈ ਵਿੱਚ ਅਹਿਮ ਯੋਗਦਾਨ ਹੈ। ਸੈਂਨਟਰੀ ਇੰਚਾਰਜ ਸਿਕੰਦਰ ਸਿੰਘ ਬਾਠ ਨੇ ਦੱਸਿਆ ਕਿ ਇਹ ਸਫ਼ਾਈ ਸੇਵਕ ਠੇਕਾ ਆਧਾਰਤ ਸਕੀਮ ’ਤੇ ਕੰਮ ਕਰਦੇ ਆ ਰਹੇ ਹਨ, ਜੋ ਲਗਾਤਾਰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਸਨ। ਇਸ ਮੌਕੇ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਜਸਵੀਰ ਸਿੰਘ ਸੰਧਰ, ਤਜਿੰਦਰ ਸਿੰਘ ਗਰੇਵਾਲ, ਸੈਂਨਟਰੀ ਇੰਚਾਰਜ ਸਿਕੰਦਰ ਸਿੰਘ ਬਾਠ, ਸੈਨਟਰੀ ਇੰਸਪੈਕਟਰ ਸੰਯੋਗਤਾ, ਸੀਨੀਅਰ ਵਾਈਸ ਪ੍ਰਧਾਨ ਸਨੀ ਦੂਆ, ਬਲਵਿੰਦਰ ਕੌਰ ਕੌਂਸਲਰ, ਰਿੰਕੂ ਧਾਲੀਵਾਲ, ਤਜਿੰਦਰ ਕੌਰ ਢਿੱਲੋਂ, ਸ਼ਹਿਰੀ ਪ੍ਰਧਾਨ ਬੀਜੇਪੀ ਸਿਮਰਨ ਢਿੱਲੋਂ ਤੋਂ ਇਲਾਵਾ ਨਗਰ ਕੌਂਸਲ ਸਮਰਾਲਾ ਦੇ ਸਮੂਹ ਸਟਾਫ ਮੈਂਬਰ ਅਤੇ ਸਫ਼ਾਈ ਕਰਮਚਾਰੀ ਹਾਜ਼ਰ ਸਨ।