ਖੇਤਰੀ ਪ੍ਰਤੀਨਿਧ
ਲੁਧਿਆਣਾ, 11 ਜੂਨ
ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਉਪ ਕੁਲਪਤੀ ਵਜੋਂ ਡਾ. ਇੰਦਰਜੀਤ ਸਿੰਘ ਨੇ ਅੱਜ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਉਹ ਡਾ. ਅਮਰਜੀਤ ਸਿੰਘ ਨੰਦਾ ਦੀ ਥਾਂ ਸੇਵਾਵਾਂ ਨਿਭਾਉਣਗੇ। ਹਰਿਆਣਾ ਸੂਬੇ ਨਾਲ ਸਬੰਧਤ ਡਾ. ਇੰਦਰਜੀਤ ਸਿੰਘ ਯੂਨੀਵਰਸਿਟੀ ਵਿੱਚ ਨਿਯੁਕਤੀ ਤੋਂ ਪਹਿਲਾਂ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਨਿਰਦੇਸ਼ਕ ਵਜੋਂ ਨਵੰਬਰ 2018 ਤੋਂ ਸੇਵਾਵਾਂ ਦੇ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮੱਝਾਂ ’ਤੇ ਖੋਜ ਸਬੰਧੀ ਕੇਂਦਰੀ ਸੰਸਥਾ, ਹਿਸਾਰ (ਹਰਿਆਣਾ) ’ਚ ਨਿਰਦੇਸ਼ਕ ਵਜੋਂ 2013 ਤੋਂ ਨਵੰਬਰ 2018 ਤੱਕ ਕਾਰਜ ਕੀਤਾ ਹੈ।