ਨਿੱਜੀ ਪੱਤਰ ਪ੍ਰੇਰਕ
ਖੰਨਾ, 8 ਜੁਲਾਈ
ਰਾਹੁਲ ਗਾਂਧੀ ਖ਼ਿਲਾਫ਼ ਆਏ ਹਾਈਕੋਰਟ ਦੇ ਫ਼ੈਸਲੇ ਮਗਰੋਂ ਕਾਂਗਰਸੀਆਂ ਵਿੱਚ ਕੇਦਰ ਸਰਕਾਰ ਵਿਰੁੱਧ ਗੁੱਸਾ ਭੜਕ ਗਿਆ ਹੈ। ਇਸੇ ਤਹਿਤ ਬੀਤੀ ਦੇਰ ਸ਼ਾਮ ਇਥੋਂ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਲਖਵੀਰ ਸਿੰਘ ਲੱਖਾ ਅਤੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਦੀ ਅਗਵਾਈ ਹੇਠਾਂ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਲਗਾਤਾਰ ਲੋਕਤੰਤਰ ਦੀ ਹੱਤਿਆ ਕਰ ਰਹੀ ਹੈ। ਸੰਵਿਧਾਨਿਕ ਸੰਸਥਾਵਾਂ ਕੇਂਦਰ ਸਰਕਾਰ ਦੇ ਦਬਾਅ ਹੇਠ ਵਿਰੋਧੀ ਪਾਰਟੀਆਂ ਨੂੰ ਦਬਾਉਣ ਵਿਚ ਲੱਗੀਆਂ ਹੋਈਆਂ ਹਨ। ਭਾਜਪਾ ਨੂੰ ਵਿਖਾਈ ਦੇਣ ਲੱਗ ਗਿਆ ਹੈ ਕਿ ਅਗਾਮੀਂ ਲੋਕ ਸਭਾ ਦੀਆਂ ਚੋਣਾਂ ਵਿਚ ਲੋਕ ਇਨ੍ਹਾਂ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ, ਜਿਸ ਤੋਂ ਬੁਖਲਾਹਟ ਵਿੱਚ ਆ ਕੇ ਕੇਂਦਰ ਸਰਕਾਰ ਗਲ਼ਤ ਫੈਸਲੇ ਕਰਵਾ ਰਹੀ ਹੈ।