ਰਾਮ ਗੋਪਾਲ ਰਾਏਕੋਟੀ
ਰਾਏਕੋਟ, 13 ਅਗਸਤ
ਪਿਛਲੇ ਦਿਨੀ ‘ਦਿ ਰਾਏਕੋਟ ਕੋ-ਆਪ੍ਰੇਟਿਵ ਮਾਰਕੀਟਿੰਗ ਸੁਸਾਇਟੀ ਦੀ ਪ੍ਰਬੰਧਕੀ ਕਮੇਟੀ ਦੀ ਹੋਈ ਚੋਣ ਵਿੱਚ ਪੰਜ ਡਾਇਰੈਕਟਰ ਕਾਂਗਰਸ ਸਮਰਥਕ ਅਤੇ ਇਕ ਡਾਇਰੈਕਟਰ ਸ਼੍ਰੋਮਣੀ ਅਕਾਲੀ ਦਲ ਦਾ ਬਿਨਾਂ ਮੁੁਕਾਬਲਾ ਜੇਤੂ ਰਹੇ ਸਨ। ਅੱਜ ਚੁਣੇ ਗਏ ਡਾਇਰੈਕਟਰਾਂ ਵੱਲੋਂ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ, ਜਿਸ ਵਿੱਚ ਡਾਇਰੈਕਟਰ ਅਵਤਾਰ ਸਿੰਘ ਗਿੱਲ ਬੁਰਜ ਹਰੀ ਸਿੰਘ ਨੂੰ ਸਰਬਸੰਮਤੀ ਨਾਲ ਸੁਸਾਇਟੀ ਦਾ ਪ੍ਰਧਾਨ ਅਤੇ ਮਲਕੀਤ ਸਿੰਘ ਰਾਏਕੋਟ ਨੂੰ ਮੀਤ ਪ੍ਰਧਾਨ ਚੁਣਿਆਂ ਗਿਆ। ਚੁਣੇ ਗਏ ਅਹੁਦੇਦਾਰਾਂ ਨੂੰ ਮੁਬਾਰਕਬਾਦ ਦੇਣ ਲਈ ਯੂਥ ਆਗੂ ਕਾਮਿਲ ਬੋਪਾਰਾਏ ਉਚੇਚੇ ਤੌਰ ’ਤੇ ਸੁਸਾਇਟੀ ਦਫ਼ਤਰ ਪੁੱਜੇ। ਉਨ੍ਹਾਂ ਕਿਹਾ ਕਿ ਚੁਣੇ ਗਏ ਅਹੁਦੇਦਾਰ ਕਿਸਾਨਾਂ ਅਤੇ ਆਮ ਲੋਕਾਂ ਦੀ ਬੇਹਤਰੀ ਲਈ ਕੰਮ ਕਰਨਗੇ। ਇਸ ਮੌਕੇ ਚੁਣੇ ਗਏ ਡਾਇਰੈਕਟਰਾਂ ਵਿੱਚੋਂ ਅਮਰਜੀਤ ਸਿੰਘ ਨੂਰਪੁਰਾ, ਜਗਪ੍ਰੀਤ ਸਿੰਘ ਬੁੱਟਰ, ਪ੍ਰਦੀਪ ਸਿੰਘ ਅਕਾਲਗੜ੍ਹ ਆਦਿ ਹਾਜ਼ਰ ਸਨ। ਇਸ ਮੌਕੇ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਸਾਬਕਾ ਪ੍ਰਧਾਨ ਜਸਵੰਤ ਸਿੰਘ ਖੇਲਾ, ਮੈਨੇਜਰ ਰਵਿੰਦਰ ਸਿੰਘ ਬੜੈਚ, ਧੰਨਾ ਸਿੰਘ ਰਾਏਕੋਟ ਤੇ ਮੇਜਰ ਸਿੰਘ ਗਿੱਲ ਆਦਿ ਹਾਜ਼ਰ ਸਨ।