ਖੰਨਾ: ਇਥੇ ਬਿਜਲੀ ਬੋਰਡ ਨਾਲ ਸਬੰਧਤ ਵੱਖ-ਵੱਖ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਮੈਂਬਰਾਂ ਨੇ ਕਰਤਾਰ ਚੰਦ ਅਤੇ ਜਗਦੇਵ ਸਿੰਘ ਦੀ ਪ੍ਰਧਾਨਗੀ ਹੇਠਾਂ ਕਾਲੇ ਝੰਡੇ ਲਹਿਰਾ ਕੇ ਬਿਜਲੀ ਬੋਰਡ ਐਕਟ 2003 ਤੇ ਤੋੜ ਕੇ ਬਣਾਈਆਂ ਦੋ ਕਾਰਪੋਰੇਸ਼ਨਾਂ ਰਾਹੀਂ ਨਿੱਜੀਕਰਨ, ਉਦਾਰੀਕਰਨ ਅਤੇ ਸੰਸਾਰੀਕਰਨ ਦੀ ਨੀਤੀ ਲਾਗੂ ਕਰਨ ਵਿਰੁੱਧ ਰੋਸ ਰੈਲੀ ਕੱਢ ਕੇ ਕਾਲਾ ਦਿਨ ਮਨਾਇਆ। ਇਸ ਮੌਕੇ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਬਿਜਲੀ ਐਕਟ 2003 ਰੱਦ ਕੀਤਾ ਜਾਵੇ, ਸੇਵਾ ਸ਼ਰਤਾਂ ਵਿੱਚ ਕੀਤੀ ਤਬਦੀਲੀ ਰੱਦ ਕੀਤੀ ਜਾਵੇ, ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਬੰਦ ਕੀਤਾ ਜਾਵੇ, ਪੱਕੀ ਭਰਤੀ ਕੀਤੀ ਜਾਵੇ, ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ, ਠੇਕੇ ’ਤੇ ਭਰਤੀ ਕੀਤੇ ਕਾਮੇ ਪੱਕੇ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਚਾਲੂ ਕੀਤੀ ਜਾਵੇ, ਕੈਸ਼ਲੈੱਸ ਮੈਡੀਕਲ ਸਕੀਮ ਚਾਲੂ ਕੀਤੀ ਜਾਵੇੇ ਆਦਿ। -ਨਿੱਜੀ ਪੱਤਰ ਪ੍ਰੇਰਕ