ਲੁਧਿਆਣਾ: ਗੁਰਦੁਆਰਾ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਗੁਰ ਦਸਮੇਸ਼ ਸੇਵਾ ਸੁਸਾਇਟੀ ਵੱਲੋਂ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਦਰਬਾਰ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਤੇ ਭਾਈ ਹਰਦੀਪ ਸਿੰਘ ਨੇ ਗੁਰਬਾਣੀ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਉਨ੍ਹਾਂ ਗੁਰਬਾਣੀ ਦੀ ਵਿਆਖਿਆ ਕਰਦਿਆਂ ਸੰਗਤ ਨੂੰ ਧਰਮ ਦੇ ਮਾਰਗ ਉਪਰ ਚੱਲਕੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ। ਪ੍ਰਧਾਨ ਇੰਦਰਜੀਤ ਸਿੰਘ ਮੱਕੜ ਅਤੇ ਗੁਰ ਦਸਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰਾਂ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਵਿੰਦਰਦਰਪਾਲ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਹਰਪ੍ਰੀਤ ਸਿੰਘ ਨੀਟਾ ਅਤੇ ਜਗਦੇਵ ਸਿੰਘ ਕਲਸੀ ਆਦਿ ਵੀ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ