ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 18 ਅਗਸਤ
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸਿਮਰਨ ਅਭਿਆਸ ਸਮਾਗਮ ਸੰਗਤ ਦੇ ਭਰਪੂਰ ਸਹਿਯੋਗ ਨਾਲ ਕੀਤਾ ਗਿਆ, ਜਿਸ ’ਚ ਰਾਗੀ ਜਥਿਆਂ ਅਤੇ ਪ੍ਰਚਾਰਕਾਂ ਨੇ ਗੁਰੂ ਜੱਸ ਸੁਣਾਕੇ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਭਾਈ ਜਗਜੀਤ ਸਿੰਘ ਅਤੇ ਬੀਬੀ ਜਸਪ੍ਰੀਤ ਕੌਰ ਲਖਨਊ ਨੇ ਗੁਰਬਾਣੀ ਕੀਰਤਨ ਕੀਤਾ। ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਅਵਤਾਰ ਸਿੰਘ, ਰਣਦੀਪ ਸਿੰਘ ਡਿੰਪਲ ਅਤੇ ਜਤਿੰਦਰ ਸਿੰਘ ਰੋਬਿਨ ਨੇ ਰਾਗੀ ਜਥਿਆਂ ਨੂੰ ਸਨਮਾਨਿਤ ਕੀਤਾ।