ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 31 ਅਕਤੂਬਰ
ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿੱਚ ਮਹਾਰਾਜ ਨਗਰ ਵਿਖੇ ਵੀਰ ਏਕਲਵਿਆ ਯੂਥ ਫ਼ੈਡਰੇਸ਼ਨ ਦੇ ਪ੍ਰਧਾਨ ਰਾਹੁਲ ਡੁਲਗਚ ਦੀ ਅਗਵਾਈ ਵਿੱਚ ਲੰਗਰ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਮੇਅਰ ਬਲਕਾਰ ਸਿੰਘ ਸੰਧੂ ਅਤੇ ਈਸ਼ਵਰਜੋਤ ਸਿੰਘ ਚੀਮਾ ਚੇਅਰਮੈਨ ਇਕਨਾਮਿਕ ਐਂਡ ਪੋਲੀਟੀਕਲ ਪਲੈਨਿੰਗ ਸੈਲ ਕਾਂਗਰਸ ਪਾਰਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਨੇ ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਮੌਕੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕ ਭਾਰਤੀ ਸੰਸਕ੍ਰਿਤੀ ਦੇ ਪਿਤਾਮਾ ਹਨ ਅਤੇ ਉਨ੍ਹਾਂ ਦੇ ਹੱਥ ਵਿਚ ਸੁਸ਼ੋਭਿਤ ਕਲਮ ਸਾਨੂੰ ਸਿੱਖਿਆ ਲਈ ਪ੍ਰੇਰਿਤ ਕਰਦੀ ਹੈ।