ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 3 ਅਪਰੈਲ
ਗੁਰੂ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ ਦੇ ਸਬੰਧ ’ਚ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਦੇਸ਼-ਵਿਦੇਸ਼ ’ਚੋਂ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਸਿਮਰਨਜੀਤ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਸੁਖਵੰਤ ਸਿੰਘ, ਭਾਈ ਜ਼ੋਰਾ ਸਿੰਘ, ਭਾਈ ਗੁਰਚਰਨ ਸਿੰਘ, ਭਾਈ ਪਾਲ ਸਿੰਘ, ਭਾਈ ਦਵਿੰਦਰ ਸਿੰਘ ਬਟਾਲਾ, ਭਾਈ ਸਿਮਰਪ੍ਰੀਤ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਉਂਕਾਰ ਸਿੰਘ ਅਤੇ ਭਾਈ ਦਵਿੰਦਰ ਸਿੰਘ ਸੁਹਾਨਾ ਵਾਲਿਆਂ ਨੇ ਕੀਰਤਨ ਕੀਤਾ। ਸਮਾਗਮ ਦੌਰਾਨ ਗਿਆਨੀ ਹਰਜੀਤ ਸਿੰਘ ਨੇ ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਪੁਰਬ ਅਤੇ ਜੀਵਨ ਕਾਲ ਬਾਰੇ ਕਥਾ ਕੀਤੀ। ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ ਨੇ ਸੰਗਤਾਂ ਨੂੰ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਦੁਨੀਆਂ ਭਰ ’ਚ ਉਨ੍ਹਾਂ ਦੀ ਕੁਰਬਾਨੀ ਦੀ ਕੋਈ ਮਿਸਾਲ ਨਹੀਂ ਮਿਲਦੀ।