ਜਗਰਾਉਂ:
ਸੈਂਟਰਲ ਬੋਰਡ ਆਫ ਐਜੂਕੇਸ਼ਨ ਦੇ ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ (ਵੈਸਟ) ਵੱਲੋਂ ਕਰਵਾਏ ਗਏ ਵਾਲੀਬਾਲ ਮੁਕਾਬਲਿਆਂ ’ਚ ਨੇੜਲੇ ਮਹੰਤ ਲਛਮਣ ਦਾਸ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਕਲਾਂ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੀ ਵਾਲੀਬਾਲ ਅੰਡਰ-17 (ਲੜਕੇ) ਦੀ ਟੀਮ ਨੇ ਮੁਕਾਬਲਿਆਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਲੜਕਿਆਂ ਦੀ ਅੰਡਰ-19 ਤੇ ਅੰਡਰ-14 ਟੀਮਾਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਬਲਦੇਵ ਬਾਵਾ ਨੇ ਵੱਖ-ਵੱਖ ਮੁਕਾਬਲਿਆਂ ਵਿੱਚੋਂ ਜੇਤੂ ਖਿਡਾਰੀਆਂ ਨੂੰ ਅੱਜ ਸਨਮਾਨਿਤ ਕੀਤਾ ਅਤੇ ਵਧਾਈ ਦਿੰਦਿਆਂ ਕਿਹਾ ਕਿ ਹਰ ਵਿਦਿਆਰਥੀ ਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਅਨੁਸਾਸ਼ਨ ਸਿਖਾਉਂਦੀਆਂ ਹਨ ਅਤੇ ਮਿਲਵਰਤਨ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਹੀ ਸਰੀਰਕ ਤੰਦਰੁਸਤੀ ਅਤੇ ਹਰ ਖੇਤਰ ਵਿੱਚ ਪੂਰੇ ਵਿਸ਼ਵਾਸ ਨਾਲ ਅੱਗੇ ਵਧਣ ਦਾ ਮੌਕਾ ਮਿਲਦਾ ਹੈ। ਪ੍ਰਿੰਸੀਪਲ ਬਾਵਾ ਨੇ ਬਿੰਦਰਪਾਲ ਸਿੰਘ, ਹਰਵਿੰਦਰ ਸਿੰਘ ਸਪੋਰਟਸ ਅਧਿਆਪਕਾਂ ਦੀ ਵੀ ਸ਼ਲਾਘਾ ਕੀਤੀ ਜਿਨ੍ਹਾਂ ਦੀ ਦੇਖ-ਰੇਖ ਅਧੀਨ ਖਿਡਾਰੀਆਂ ਨੇ ਮੱਲ੍ਹਾਂ ਮਾਰੀਆਂ। -ਨਿੱਜੀ ਪੱਤਰ ਪ੍ਰੇਰਕ