ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 4 ਅਪਰੈਲ
ਇਥੇ ਵੱਖ-ਵੱਖ ਥਾਣਿਆਂ ਦੀ ਪੁਲੀਸ ਨੇ ਗਲਾਡਾ ਦੀ ਸ਼ਿਕਾਇਤ ’ਤੇ ਅਣ ਅਧਿਕਾਰਤ ਕਲੋਨੀਆਂ ਕੱਟਣ ਦੇ ਦੋਸ਼ ਹੇਠ ਅਣਪਛਾਤੇ ਕਲੋਨਾਈਜ਼ਰਾਂ ਖ਼ਿਲਾਫ਼ ਚਾਰ ਕੇਸ ਦਰਜ ਕੀਤੇ ਗਏ ਹਨ। ਥਾਣਾ ਸਾਹਨੇਵਾਲ ਦੀ ਪੁਲੀਸ ਨੇ ਪਿੰਡ ਉਮੈਦਪੁਰ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਜਮਾਲਪੁਰ ਦੀ ਪੁਲੀਸ ਵੱਲੋਂ ਪਿੰਡ ਸਾਹਬਾਣਾ ਵਿੱਚ ਤਕਰੀਬਨ 3-5 ਏਕੜ ਜ਼ਮੀਨ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਅਣਅਧਿਕਾਰਤ ਕਲੋਨੀ ਕੱਟ ਕੇ ਨਿਯਮਾਂ ਦੀ ਉਲੰਘਣਾ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਮੇਹਰਬਾਨ ਵੱਲੋਂ ਪਿੰਡ ਮੇਹਰਬਾਨ ਤੇ ਪਿੰਡ ਜਗੀਰਪੁਰ ਵਿੱਚ ਅਣਅਧਿਕਾਰਤ ਕਲੋਨੀ ਕੱਟਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।