ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 31 ਦਸੰਬਰ
ਥਾਣਾ ਸਲੇਮ ਟਾਬਰੀ ਦੀ ਪੁਲੀਸ ਨੇ ਕਰਜ਼ਾ ਦਿਵਾਉਣ ਦਾ ਝਾਂਸਾ ਦੇ ਕੇ ਹਜ਼ਾਰਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਤਹਿਤ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਗਲੀ ਨੰਬਰ 3 ਫਰੈਂਡਜ਼ ਕਲੋਨੀ ਵਾਸੀ ਰਜਿੰਦਰ ਕੌਰ ਪੁੱਤਰੀ ਸੁਰਜੀਤ ਸਿੰਘ ਨੇ ਦੋਸ਼ ਲਾਇਆ ਕਿ ਗੁਰਜੀਤ ਸਿੰਘ ਰਾਣਾ ਨੇ ਉਸਨੂੰ ਸਾਲ 2022 ਦੌਰਾਨ ਉਸਦੀ ਪ੍ਰਾਪਰਟੀ ’ਤੇ 80 ਲੱਖ ਰੁਪਏ ਦਾ ਲੋਨ ਕਰਾਉਣ ਦਾ ਝਾਂਸਾ ਦੇ ਕੇ ਉਸ ਪਾਸੋਂ 92 ਹਜ਼ਾਰ ਰੁਪਏ ਹੜੱਪ ਲਏ ਤੇ ਲੋਨ ਨਾ ਕਰਾਉਣ ’ਤੇ ਉਸ ਨਾਲ ਹੱਥੋਪਾਈ ਵੀ ਕੀਤੀ ਤੇ ਧਮਕੀਆਂ ਦਿੱਤੀਆਂ। ਸਬ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।