ਲੁਧਿਆਣਾ: ਯੂਨਾਈਟਿਡ ਸਿੱਖਜ਼ ਵੱਲੋਂ ਨਿਸ਼ਕਾਮ ਰੂਪ ਵਿੱਚ ਸਮੁੱਚੇ ਵਿਸ਼ਵ ਭਰ ਅੰਦਰ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਲੜੀ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਪੇਂਡੂ ਖੇਤਰਾਂ ਨਾਲ ਸਬੰਧਤ ਮਰੀਜ਼ਾਂ ਨੂੰ ਤਰੁੰਤ ਆਧੁਨਿਕ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ ਦੇ ਮਨੋਰਥ ਨਾਲ ਮੁਫ਼ਤ ਆਈਸੀਯੂ ਐਬੂਲੈਂਸ ਸੇਵਾ ਸ਼ੁਰੂ ਕੀਤੀ ਗਈ ਹੈ। ਯੂਨਾਈਟਿਡ ਸਿੱਖਜ਼ ਸੰਸਥਾ ਵੱਲੋਂ ਦਸ਼ਮੇਸ਼ ਖਾਲਸਾ ਚੈਰੀਟੇਬਲ ਹਸਪਤਾਲ ਪਿੰਡ ਹੇਰਾਂ ਨੂੰ ਇਹ ਐਂਬੂਲੈੰਸ ਭੇਟ ਕੀਤੀ ਗਈ। ਇਸ ਮੌਕੇ ਯੂਨਾਈਟਿਡ ਸਿੱਖਜ਼ ਪੰਜਾਬ ਦੇ ਡਾਇਰੈਕਟਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਲਗਪਗ 35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਇਸ ਆਧੁਨਿਕ ਐਂਬੂਲੈਂਸ ਅੰਦਰ ਆਈਸੀਯੂ ਵਿੱਚ ਮਿਲਣ ਵਾਲੀਆਂ ਸਾਰੀਆਂ ਆਧੁਨਿਕ ਸਹੂਲਤਾਂ ਉਪਲੱਬਧ ਕਰਵਾਈਆਂ ਗਈਆਂ ਹਨ, ਇਸ ਮੌਕੇ ਹਰਜੀਤ ਸਿੰਘ, ਰਵਿੰਦਰ ਸਿੰਘ ਪਾਹਵਾ ਅਤੇ ਬਲਬੀਰ ਸਿੰਘ ਨੇ ਕਿਹਾ ਕਿ ਯੂਨਾਈਟਿਡ ਸਿੱਖਜ਼ ਵੱਲੋਂ ਆਰੰਭ ਕੀਤੀ ਗਈ ਆਈਸੀਯੂ ਐਂਬੂਲੈਂਸ ਸੇਵਾ ਮਨੁੱਖੀ ਸੇਵਾ ਦਾ ਇੱਕ ਮਿਸਾਲੀ ਕਾਰਜ ਹੈ। -ਨਿੱਜੀ ਪੱਤਰ ਪ੍ਰੇਰਕ