ਖੰਨਾ:
ਇਥੋਂ ਦੇ ਗੁਲਜ਼ਾਰ ਗਰੁੱਪ ਆਫ ਇੰਸਟੀਚਿਊਟਸ ਵੱਲੋਂ ਨਵੇਂ ਵਿਦਿਆਰਥੀਆਂ ਦੇ ਸਵਾਗਤ ਵਿੱਚ ਫਰੈਸ਼ਰ ਪਾਰਟੀ ਕਰਵਾਈ ਗਈ। ਇਸ ਮੌਕੇ ਸੱਭਿਆਚਾਰਕ ਅਤੇ ਪ੍ਰਬੰਧਕੀ ਸਮਾਰੋਹ ਵਿੱਚ ਨ੍ਰਿਤ, ਗਾਇਕੀ, ਰੰਗੋਲੀ, ਮਹਿੰਦੀ, ਰੋਬੋਟਿਕਸ ਮੁਕਾਬਲਿਆਂ ਸਮੇਤ 28 ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਵੱਖ ਵੱਖ ਰਾਜਾਂ ਦੇ ਵਿਦਿਆਰਥੀਆਂ ਨੇ ਆਪਣੇ ਲੋਕ ਨਾਚ ਪੇਸ਼ ਕੀਤੇ। ਸਮਾਗਮ ਦਾ ਉਦਘਾਟਨ ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਤੇ ਡਾਇਰੈਕਟਰ ਹਨੀ ਸ਼ਰਮਾ ਨੇ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਦੀ ਅਹਿਮੀਅਤ ਨੂੰ ਸਮਝਦੇ ਹੋਏ ਆਪਣੇ ਸੁਨਿਹਰੀ ਭਵਿੱਖ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ। -ਨਿੱਜੀ ਪੱਤਰ ਪ੍ਰੇਰਕ